ਸੀਬੀਆਈ ਨੂੰ ਸੌਂਪੀ ਗੲੀ ਜਾਂਚ ਅਧੂਰੀ: ਮਨਪ੍ਰੀਤ


ਚੰਡੀਗੜ੍ਹ, (ਸਟਿੰਗ ਆਪ੍ਰੇਸ਼ਨ ਬਿਊਰੋ)-ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਨਾਲ ਜੁੜੀਆਂ ਸਾਰੀਆਂ ਘਟਨਾਵਾਂ ਦੀ ਥਾਂ ਮਨਚਾਹੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਇਸ ਗੰਭੀਰ ਮਾਮਲੇ ਦਾ ਪੂਰਾ ਸੱਚ ਲੋਕਾਂ ਸਾਹਮਣੇ ਲਿਆਉਣਾ ਹੀ ਨਹੀਂ ਚਾਹੁੰਦੀ।
ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਰਕਾਰ ਵਿੱਚ ਹਰ ਪੱਧਰ ’ਤੇ ਪਈ ਆਪਾਧਾਪੀ ਅਤੇ ਭੰਬਲਭੂਸਾ ਸਾਹਮਣੇ ਆ ਗਿਆ ਹੈ ਕਿਉਂਕਿ ਕੁਝ ਦਿਨ ਪਹਿਲਾਂ ਦਾਅਵਾ ਕੀਤਾ ਗਿਆ ਸੀ ਕਿ ਬੇਅਦਬੀ ਦਾ ਮਾਮਲਾ ਹੱਲ ਕਰ ਲਿਆ ਗਿਆ ਹੈ ਅਤੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦੇ ਸਬੂਤ ਮਿਲੇ ਹਨ। ਇਸ ਮਾਮਲੇ ਸਬੰਧੀ ਪਹਿਲਾਂ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਦੇ ਅਾਧਾਰ ’ਤੇ ਜੁਡੀਸ਼ਲ ਕਮਿਸ਼ਨ ਵੀ ਬਣਾਇਆ ਗਿਆ ਹੈ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਬਾਦਲ ਸਰਕਾਰ ਦੀ ਭਰੋਸੇਯੋਗਤਾ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਬਹਿਬਲ ਕਲਾਂ ਵਿੱਚ ਪੁਲੀਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨਾਂ ਦੇ ਮਾਰੇ ਜਾਣ ਅਤੇ ਕੋਟਕਪੂਰਾ ਵਿੱਚ ਕੀਤੇ ਲਾਠੀਚਾਰਜ ਦੀਆਂ ਘਟਨਾਵਾਂ ਦੀ ਜਾਂਚ ਸੀਬੀਆਈ ਨੂੰ ਕਿਉਂ ਨਹੀਂ ਸੌਂਪੀ ਗੲੀ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਕਿ ਕੇਸ ਹੱਲ ਕਰ ਲੈਣ ਅਤੇ ਵਿਦੇਸ਼ੀ ਹੱਥ ਹੋਣ ਦੇ ਸਬੂਤ ਮਿਲਣ ਦੇ ਕੀਤੇ ਦਾਅਵੇ ਪਿੱਛੇ ਸੱਚਾਈ ਕੀ ਹੈ? ਪੀਪੀਪੀ ਮੁਖੀ ਨੇ ਕਿਹਾ ਕਿ ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਅਤੇ ਫੜੇ ਗਏ ਦੋ ਨਿਰਦੋਸ਼ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

About Sting Operation

Leave a Reply

Your email address will not be published. Required fields are marked *

*

themekiller.com