ਰਾਮਦੇਵ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼

ramdev
ਹੁਸ਼ਿਆਰਪੁਰ (ਸਟਿੰਗ ਆਪ੍ਰੇਸ਼ਨ ਬਿਊਰੋ)- ਯੋਗਗੁਰੂ ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਸ਼ਿਆਰਪੁਰ ਅਦਾਲਤ ਨੇ ਰਾਮਦੇਵ ਨੂੰ ਦੋ ਫਰਵਰੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਇਹ ਨਿਰਦੇਸ਼ ਦਲਿਤਾਂ ਬਾਰੇ ਵਿਵਾਦਤ ਬਿਆਨ ਸਬੰਧੀ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਤੇ ਹਨ।
ਕਾਬਲੇਗੌਰ ਹੈ ਕਿ ਰਾਮਦੇਵ ਨੇ ਸਾਲ 2014 ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਲੀਡਰ ਰਾਹੁਲ ਗਾਂਧੀ ਖਿਲਾਫ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਰਾਹੁਲ ਦਲਿਤਾਂ ਦੇ ਘਰ ‘ਸੁਹਾਗਰਾਤ’ ਮਨਾਉਣ ਜਾਂਦੇ ਹਨ। ਰਾਮਦੇਵ ਦੀ ਇਸ ਟਿੱਪਣੀ ਦੀ ਸਖ਼ਤ ਅਲੋਚਨਾ ਹੋਈ ਸੀ।
ਹੁਸ਼ਿਆਰਪੁਰ ਦੇ ਦਲਿਤ ਸਮਾਜ ਨਾਲ ਸਬੰਧਤ ਧਰਮਿੰਦਰ ਦਾਦਰਾ ਤੇ ਗੁਰਇਕਬਾਲ ਸਿੰਘ ਨੇ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ। ਇਸ ‘ਤੇ ਕੋਈ ਕਾਰਵਾਈ ਨਾ ਹੁੰਦੀ ਵੇਖ ਉਨ੍ਹਾਂ ਨੇ ਅਦਾਲਤ ਦਾ ਦਰ ਖੜਕਾਇਆ ਸੀ। ਅਦਾਲਤ ਨੇ ਇਸ ਅਰਜ਼ੀ ਦੀ ਸੁਣਵਾਈ ਕਰਦਿਆਂ ਰਾਮਦੇਵ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

About Sting Operation

Leave a Reply

Your email address will not be published. Required fields are marked *

*

themekiller.com