ਅਮਰੀਕੀ ਜੇਲ੍ਹਾਂ ਡੱਕੇ ਸੈਂਕੜੇ ਭਾਰਤੀ, ਮੋਦੀ ਸਰਕਾਰ ਕਿਉਂ ਖਾਮੋਸ਼ !

amriki jailan
ਚੰਡੀਗੜ੍ਹ (ਸਟਿੰਗ ਆਪ੍ਰੇਸ਼ਨ ਬਿਊਰੋ)- ਅਮਰੀਕਾ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 900 ਦੇ ਕਰੀਬ ਭਾਰਤੀਆਂ ਬਾਰੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਠੋਸ ਉਪਰਾਲਾ ਨਹੀਂ ਕੀਤਾ। ਇਸ ਬਾਰੇ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ ਪੰਜਾਬੀ ਨੌਜਵਾਨ ਹਨ।
ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਕੇਂਦਰ ਤੇ ਪੰਜਾਬ ਸਰਕਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਪਰ ਅਜੇ ਤੱਕ ਕੁਝ ਵੀ ਨਹੀਂ ਹੋਇਆ। ਚਾਹਲ ਨੇ ਦੱਸਿਆ ਕਿ ਅਮਰੀਕਾ ਵਿੱਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਲਈ ਸਭ ਤੋਂ ਵੱਧ ਮੈਕਸੀਕੋ ਦੇ ਬਾਰਡਰ ਦੀ ਵਰਤੋਂ ਕੀਤੀ ਜਾਂਦੀ ਹੈ।ਬਾਰਡਰ ਪਾਰ ਕਰਨ ਸਮੇਂ ਅਕਸਰ ਇਨ੍ਹਾਂ ਮੁੰਡਿਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਅਜੇ ਵੀ ਕਈ ਕਈ ਸਾਲਾਂ ਤੋਂ ਪੰਜਾਬੀ ਮੁੰਡੇ ਮੈਕਸੀਕੋ ਤੇ ਹੋਰ ਥਾਵਾਂ ’ਤੇ ਫਸੇ ਹੋਏ ਹਨ। ਆਪਣੇ ਬਿਆਨ ਵਿੱਚ ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁੱਦੇ ਉੱਤੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵੀ ਪੱਤਰ ਲਿਖਿਆ ਸੀ ਪਰ ਉਨ੍ਹਾਂ ਨੂੰ ਕੋਈ ਵੀ ਸਾਰਥਿਕ ਹੁੰਗਾਰਾ ਨਹੀਂ ਮਿਲਿਆ।

About Sting Operation

Leave a Reply

Your email address will not be published. Required fields are marked *

*

themekiller.com