ਜਲੰਧਰ ”ਚ ਸ਼ਿਵ ਸੈਨਾ ਪ੍ਰਧਾਨ ਦੇ ਬੇਟੇ ”ਤੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

jalandhar shiv sena
ਜਲੰਧਰ (ਸਟਿੰਗ ਆਪ੍ਰੇਸ਼ਨ ਬਿਊਰੋ)- ਇੱਥੇ ਦੀਨ ਦਿਆਲ ਉਪਾਧਿਆਏ ਨਗਰ ‘ਚ ਮੰਗਲਵਾਰ ਦੀ ਦੁਪਹਿਰ ਨੂੰ ਸ਼ਿਵ ਸੈਨਾ ਪ੍ਰਧਾਨ ਵਿਨੇ ਜਲੰਧਰੀ ਦੇ ਬੇਟੇ ਦੀਪਕ ਕੰਬੋਜ ‘ਤੇ ਕੁਝ ਅਣਪਛਾਤੇ ਲੋਕਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਦੀਪਕ ਗੰਭੀਰ ਰੂਪ ‘ਚ ਜ਼ਖਮੀਂ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ।
ਜਾਣਕਾਰੀ ਮੁਤਾਬਕ ਦੀਪਕ ਮੋਟਰਸਾਈਕਲ ‘ਤੇ ਆਪਣੇ ਬੱਚਿਆਂ ਨੂੰ ਲੈਣ ਲਈ ਸੋਢਲ ਰੋਡ ਸਥਿਤ ਸ਼ਿਵ ਜੋਤੀ ਸਕੂਲ ਜਾ ਰਿਹਾ ਸੀ। ਅਚਾਨਕ ਜਦੋਂ ਉਸ ਨੂੰ ਗੋਲੀ ਲੱਗੀ ਤਾਂ ਉਹ ਹੇਠਾਂ ਡਿਗ ਗਿਆ, ਜਿਸ ਤੋਂ ਬਾਅਦ ਉਸ ਨੂੰ ਜੋਸ਼ੀ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਵਿਨੇ ਜਲੰਧਰੀ ਸ਼ਿਵ ਸੈਨਾ ਉੱਤਰ ਦੇ ਰਾਸ਼ਟਰੀ ਪ੍ਰਧਾਨ ਹਨ, ਜਦੋਂ ਕਿ ਉਨ੍ਹਾਂ ਦਾ ਬੇਟਾ ਦੀਪਕ ਜ਼ਿਲਾ ਪ੍ਰਧਾਨ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਨ੍ਹਾਂ ਲੋਕਾਂ ਨੇ ਦੀਪਕ ‘ਤੇ ਗੋਲੀਆਂ ਚਲਾਈਆਂ ਹਨ।

About Sting Operation

Leave a Reply

Your email address will not be published. Required fields are marked *

*

themekiller.com