ਭਗਵੰਤ ਮਾਨ ਬਾਰੇ ਫੂਲਕਾ ਖਾਮੋਸ਼

bhagwant maan bare
ਲੁਧਿਆਣਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਨੇ ਗ਼ਲਤੀਆਂ ਕੀਤੀਆਂ ਤੇ ਹੁਣ ਪਾਰਟੀ ਵੱਲੋਂ ‘ਆਤਮ ਵਿਸ਼ਲੇਸ਼ਣ’ ਕਰਨ ਤੇ ਸਭ ਦਰੁਸਤ ਕਰਨ ਦਾ ਸਮਾਂ ਹੈ। ਉਨ੍ਹਾਂ ਨੇ ਟਵਿੱਟਰ ’ਤੇ ਇੱਕ ਚਿੱਠੀ ਸਾਂਝੀ ਕਰਕੇ ਇਹ ਸੱਚ ਕਬੂਲ ਕੀਤਾ।

ਕੇਜਰੀਵਾਲ ਦੇ ਇਸ ਕਬੂਲਨਾਮੇ ਮਗਰੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਚਐਸ ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਵੈ-ਪੜਚੋਲ ਕਰਕੇ ਜ਼ਮੀਨੀ ਪੱਧਰ ’ਤੇ ਮੁੜ ਮਿਹਨਤ ਕਰੇਗੀ। ਦਿਲਚਸਪ ਗੱਲ਼ ਹੈ ਕਿ ਇਸ ਮੌਕੇ ਫੂਲਕਾ ਨੇ ਸੰਸਦ ਮੈਂਬਰ ਭਗਵੰਤ ਮਾਨ ਬਾਰੇ ਟਿੱਪਣੀ ਕਰਨ ਤੋਂ ਸੰਕੋਚ ਕੀਤਾ। ਭਗਵੰਤ ਮਾਨ ਦੇ ਸਿਆਸੀ ਭਵਿੱਖ ਬਾਰੇ ਪੁੱਛਣ ’ਤੇ ਪਹਿਲਾਂ ਫੂਲਕਾ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪਰ ਬਾਅਦ ਵਿੱਚ ਆਖਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਮਾਨ ਵੱਖਰੀ ਪਾਰਟੀ ਬਣਾਉਣਗੇ।

ਫੂਲਕਾ ਦਾ ਮੰਨਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ਤੋਂ ਵਧੇਰੇ ਨੁਕਸਾਨ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਤੇ ਜਗਮੀਤ ਸਿੰਘ ਬਰਾੜ ਵਰਗੇ ਚੰਗੇ ਅਕਸ ਵਾਲੇ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਨਾ ਕਰਨ ਨਾਲ ਹੋਇਆ। ਜਦੋਂ ਫੂਲਕਾ ਨੂੰ ਪੁੱਛਿਆ ਗਿਆ ਕਿ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਵਿੱਚ ਅੜਿੱਕਾ ਕੌਣ ਬਣਿਆ ਤਾਂ ਉਨ੍ਹਾਂ ਜਵਾਬ ਦੇਣ ਤੋਂ ਟਾਲਾ ਵੱਟ ਲਿਆ। ਫੂਲਕਾ ਨੇ ਖ਼ੁਲਾਸਾ ਕੀਤਾ ਕਿ ‘ਆਪ’ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸੂਬੇ ਵਿੱਚ ਦਰਜਨਾਂ ਲਾਇਬ੍ਰੇਰੀਆਂ ਖੋਲ੍ਹਣ ਜਾ ਰਹੀ ਹੈ।

About Sting Operation

Leave a Reply

Your email address will not be published. Required fields are marked *

*

themekiller.com