ਖ਼ਾਲਸਾ ਕਾਲਜ ਦਾ ਨਵਾਂ ਪ੍ਰਿੰਸੀਪਲ ਨਿਯੁਕਤ, ਪਰ ਵਿਦਿਆਰਥੀ ਅਜੇ ਵੀ ਅਸ਼ਾਂਤ

khalsa college
ਅੰਮ੍ਰਿਤਸਰ : ਖ਼ਾਲਸਾ ਕਾਲਜ ਵਿੱਚ ਵਿਦਿਆਰਥੀ ਦੀ ਮੌਤ ਤੋਂ ਬਾਅਦ ਭਖਦੇ ਮਾਹੌਲ ਨੂੰ ਦੇਖਦੇ ਹੋਏ ਅੱਜ ਕਾਲਜ ਦੀ ਮੈਨੇਜਮੈਂਟ ਨੇ ਡਾ. ਸੁਖਮੀਨ ਬੇਦੀ ਨੂੰ ਕਾਰਜਕਾਰੀ ਪ੍ਰਿੰਸੀਪਲ ਅਤੇ ਡਾ. ਬੱਤਰਾ ਨੂੰ ਰਜਿਸਟਰਾਰ ਨਿਯੁਕਤ ਕੀਤਾ ਹੈ। ਯਾਦ ਰਹੇ ਕਿ ਵਿਦਿਆਰਥੀ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਧਰਨੇ ਉੱਤੇ ਸਨ।

ਵਿਦਿਆਰਥੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਕਾਲਜ ਦੇ ਪ੍ਰਬੰਧਕਾਂ ਨੇ ਇਹ ਫ਼ੈਸਲਾ ਲਿਆ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆ ਜੀਤ ਸਿੰਘ ਮਜੀਠੀਆ ਨੇ ਅੱਜ ਮੈਨੇਜਮੈਂਟ ਦੇ ਅਹੁਦੇਦਾਰਾਂ ਅਤੇ ਨਾਲ ਸਬੰਧ ਵਿੱਚ ਮੀਟਿੰਗ ਕੀਤੀ ਜਿਸ ਤੋਂ ਬਾਅਦ ਮੈਨੇਜਮੈਂਟ ਨੇ ਉਪਜੀ ਤਣਾਅ ਪੂਰਵਕ ਸਥਿਤੀ ਨੂੰ ਸ਼ਾਂਤ ਕਰਨ ਲਈ ਡਾ. ਸੁਖਮੀਨ ਬੇਦੀ ਨੂੰ ਕਾਰਜਕਾਰੀ ਪ੍ਰਿੰਸੀਪਲ ਅਤੇ ਡਾ. ਐਮ . ਐਸ. ਬੱਤਰਾ, ਡੀਨ ਸਾਇੰਸਜ਼ ਨੂੰ ਕਾਰਜਕਾਰੀ ਰਜਿਸਟਰਾਰ ਅਤੇ ਪ੍ਰੋ: ਗੁਰਦੇਵ ਸਿੰਘ ਨੂੰ ਖੇਤੀਬਾੜੀ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਹੈ।

ਵਿਦਿਆਰਥੀ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਰਜਿਸਟਰਾਰ ਡਾ. ਦਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਰਣਦੀਪ ਕੌਰ ਬੱਲ ਖ਼ਿਲਾਫ਼ ਖ਼ੁਦਕੁਸ਼ੀ ਦਾ ਕੇਸ ਦਰਜ ਹੈ। ਦੂਜੇ ਪਾਸੇ ਕਾਲਜ ਪ੍ਰਬੰਧਕਾਂ ਦੇ ਇਸ ਫ਼ੈਸਲੇ ਦੇ ਬਾਵਜੂਦ ਵਿਦਿਆਰਥੀਆਂ ਨੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਵਿਦਿਆਰਥੀਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪੇ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਗਏ ਹਨ।

About Sting Operation

Leave a Reply

Your email address will not be published. Required fields are marked *

*

themekiller.com