ਕੈਪਟਨ ਨੇ ਬੈਂਕਾਂ ਵੱਲੋਂ ਕਰਜ਼ਾਈ ਕਿਸਾਨਾਂ ਨੂੰ ਬੇਇੱਜ਼ਤ ਕਰਨ ਦਾ ਮਾਮਲੇ ‘ਚ ਲਿਆ ਗੰਭੀਰ ਨੋਟਿਸ

New Delhi:  Congress party’s deputy leader in Lok Sabha Amarinder Singh addressing the media in New Delhi on Saturday. PTI Photo by Atul Yadav (PTI11_21_2015_000161A)
ਬੀਤੇ ਦਿਨੀ ਖ਼ਬਰਾਂ ‘ਚ ਰਾਸ਼ਟਰੀ ਬੈਂਕਾਂ ਵਲੋਂ ਕਿਸਾਨਾਂ ਨੂੰ ਦਿੱਤੇ ਕਰਜ਼ੇ ਦੀ ਵਸੂਲੀ ਬੇਇੱਜ਼ਤ ਕਰਕੇ ਕਰਨ ਦੇ ਮਾਮਲੇ ਨੂੰ ਉਭਾਰੇ ਜਾਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੈਂਕਾਂ ਦੀ ਇਸ ਕਾਰਵਾਈ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਰਾਜ ਸਰਕਾਰ ਵਚਨਬੱਧ ਹੈ ਅਤੇ ਜਿਨ੍ਹਾਂ ਬੈਂਕਾਂ ਦੇ ਕਿਸਾਨਾਂ ਨੇ ਕਰਜ਼ੇ ਦੇਣੇ ਹਨ, ਉਸ ਬਾਬਤ ਬੈਂਕ ਵਾਲਿਆਂ ਨਾਲ ਵੀ ਮੁੱਦੇ ਵਿਚਾਰੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਕਿਸਾਨੀ ਕਰਜ਼ਿਆਂ ਨੂੰ ਮੁਆਫ ਕਰਨ ਲਈ ਯੋਗਤਾ ਤੇ ਮਾਪਦੰਡਾਂ ਦੀ ਸ਼ਨਾਖਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਟੀ. ਹੱਕ ਕਮੇਟੀ ਨਾਲ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਉੱਚ ਪੱਧਰੀ ਮੀਟਿੰਗ ਵੀ ਕੀਤੀ।
ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਕਮੇਟੀ ਅਤੇ ਹੋਰਨਾਂ ਸੰਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਤਰੀਕੇ ਨਾਲ ਕਰਜ਼ੇ ਮੁਆਫ ਕਰਨ ਦੇ ਸਬੰਧ ਵਿਚ ਰੂਪ ਰੇਖਾ ਤਿਆਰ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਹਨ, ਜਿਸ ਬਾਰੇ ਕਾਂਗਰਸ ਆਪਣੇ ਚੋਣ ਮੈਨੀਫੈਸਟੋ ਵਿਚ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ। ਮੀਟਿੰਗ ਦੌਰਾਨ ਕਿਸਾਨਾਂ ਦੇ ਬਹੁ-ਫਸਲੀ ਕਰਜ਼ਿਆਂ ਦੇ ਮੁੱਦੇ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਕਮੇਟੀ ਨੂੰ ਇਸ ਮਾਮਲੇ ਦੇ ਵਿਸਥਾਰ ਵਿਚ ਜਾਣ ਦੇ ਨਿਰਦੇਸ਼ ਦਿੱਤੇ।

About Sting Operation

Leave a Reply

Your email address will not be published. Required fields are marked *

*

themekiller.com