ਪ੍ਰਾਪਰਟੀ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ

11
ਚੰਡੀਗੜ੍ਹ :ਪੰਜਾਬ ਸਰਕਾਰ ਜਾਇਦਾਦ ਖ਼ਰੀਦ ਲਈ ਲਗਾਈ ਜਾਣ ਵਾਲੀ ਸਟੈਂਪ ਡਿਊਟੀ ਨੂੰ 9 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰੇਗੀ ਤਾਂ ਕਿ ਠੱਪ ਪਏ ਪ੍ਰਾਪਰਟੀ ਦੇ ਕਾਰੋਬਾਰ ਨੂੰ ਫਿਰ ਤੋਂ ਹਲੂਣਾ ਦਿੱਤਾ ਜਾ ਸਕੇ। ਇਹ ਫ਼ੈਸਲਾ ਸ਼ੁੱਕਰਵਾਰ ਸ਼ਾਮ ਚਾਰ ਵਜੇ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਵਿਚ ਕੀਤਾ ਜਾਵੇਗਾ ਜਿਸ ਲਈ ਏਜੰਡਾ ਤਿਆਰ ਕੀਤਾ ਗਿਆ ਹੈ।
ਪਹਿਲਾਂ ਬਜਟ ਪਾਸ ਕਰਨ ਵੇਲੇ ਪੰਜਾਬ ਸਰਕਾਰ ਨੇ ਇਹ ਐਲਾਨ ਪੰਜਾਬ ਵਿਧਾਨ ਸਭਾ ਵਿਚ ਕੀਤਾ ਸੀ। ਪਹਿਲਾਂ ਔਰਤਾਂ ਲਈ ਸਟੈਂਪ ਡਿਊਟੀ ਸਾਢੇ 8 ਫੀਸਦੀ ਸੀ ਅਤੇ ਮਰਦਾਂ ਲਈ 9 ਫੀਸਦੀ ਪਰ ਹੁਣ ਇਸ ਨੂੰ ਇਕਸਾਰ ਕੀਤਾ ਜਾਵੇਗਾ। ਸਰਕਾਰ ਨੇ ਇਹ ਤਿਆਰੀ ਵੀ ਕੀਤੀ ਹੈ ਕਿ ਇਸ ਬਾਰੇ ਫ਼ੈਸਲਾ 7 ਅਗਸਤ ਤੋਂ ਲਾਗੂ ਕਰ ਦਿੱਤਾ ਜਾਵੇਗਾ।

About Sting Operation

Leave a Reply

Your email address will not be published. Required fields are marked *

*

themekiller.com