ਕਿਸਾਨ ਦੀ ਜੇਬ੍ਹ ਚੋਂ ਮਿਲਿਆ ਖੁਦਕੁਸ਼ੀ ਨੋਟ, ਆੜਤੀ ਨੂੰ ਦੱਸਿਆ ਜਿੰਮੇਵਾਰ

13
ਬਠਿੰਡਾ: ਪਿੰਡ ਜਿਉਂਦ ‘ਚ ਇਕ ਕਿਸਾਨ ਵੱਲੋਂ ਆਰਥਿਕ ਤੰਗੀ ਤੇ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਜਿਉਂਦ ਦੇ ਕਿਸਾਨ ਟੇਕ ਸਿੰਘ ਪੁੱਤਰ ਪ੍ਰਤਾਪ ਸਿੰਘ ਰਾਜਾ ਸਿੱਖ ਵਾਸੀ ਪਿੰਡ ਜਿਉਂਦ ਠੇਕੇ ‘ਤੇ ਜ਼ਮੀਨ ਲੈ ਕੇ ਵਾਹੀ ਕਰਦਾ ਸੀ। ਉਕਤ ਕਿਸਾਨ ਸਿਰ ਸਰਕਾਰੀ ਤੇ ਗੈਰ-ਸਰਕਾਰੀ ਕਈ ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਨੇ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਸੂਤਰਾਂ ਅਨੁਸਾਰ ਕਿਸਾਨ ਦੀ ਜੇਬ ‘ਚੋਂ ਇਕ ਖੁਦਕੁਸ਼ੀ ਨੋਟ ਵੀ ਮਿਲਿਆ, ਜਿਸ ਵਿਚ ਉਸ ਨੇ ਰਾਮਪੁਰਾ ਮੰਡੀ ਦੇ ਇਕ ਆੜ੍ਹਤੀ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ ਹੈ ਤੇ ਮੁੱਖ ਮੰਤਰੀ ਤੋਂ ਉਕਤ ਆੜ੍ਹਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਆਪਣੇ ਪਰਿਵਾਰ ਨੂੰ ਸਹਾਇਤਾ ਅਤੇ ਆਪਣੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਹੈ। ਭਾਕਿਯੂ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੇ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਨੇ ਮੰਗ ਕੀਤੀ ਕਿ ਉਕਤ ਰਾਮਪੁਰਾ ਮੰਡੀ ਦੇ ਆੜ੍ਹਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨ ਦੇ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਪੀੜਤ ਕਿਸਾਨ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਥਾਣਾ ਸਦਰ ਰਾਮਪੁਰਾ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਮੰਡੀ ਦੇ ਇਕ ਆੜ੍ਹਤੀ ਖਿਲਾਫ਼ ਪਰਚਾ ਦਰਜ ਕਰ ਦਿੱਤਾ ਗਿਆ ਹੈ। ਦੂਜੀ ਘਟਨਾ ਵਿੱਚ ਪਿੰਡ ਗੁਰੂਸਰ ਦੇ ਕਰਜ਼ਾਈ ਕਿਸਾਨ ਹਰਦੀਪ ਸਿੰਘ ਪੁੱਤਰ ਉਜਾਗਰ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਹਰਦੀਪ ਸਿੰਘ (47) ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਗੁਰੂਸਰ ਜੋ ਕਰੀਬ ਢਾਈ ਏਕੜ ਜੱਦੀ ਜ਼ਮੀਨ ਦਾ ਮਾਲਕ ਸੀ ਤੇ ਪਿਛਲੇ ਲੰਬੇ ਸਮੇਂ ਤੋਂ ਪਿੰਡ ਰਣ ਸਿੰਘ ਵਾਲਾ ਵਿਖੇ ਬੂਟਾ ਸਿੰਘ ਪੁੱਤਰ ਭਗਵਾਨ ਸਿੰਘ ਦੀ ਲਗਪਗ 14 ਏਕੜ ਜ਼ਮੀਨ ਠੇਕੇ ‘ਤੇ ਲੈ ਕੇ ਖੇਤੀ ਕਰਦਾ ਸੀ। ਹਰਦੀਪ ਸਿੰਘ ਲਗਭਗ 4 ਲੱਖ ਤੋਂ ਉੱਪਰ ਬੈਂਕ ਅਤੇ ਆੜ੍ਹਤੀ ਦਾ ਕਰਜ਼ਾਈ ਸੀ, ਜਿਸ ਨੂੰ ਲੈ ਕੇ ਉਹ ਪਿਛਲੇ ਸਮੇਂ ਤੋਂ ਪ੍ਰੇਸ਼ਾਨ ਚੱਲਿਆ ਆ ਰਿਹਾ ਸੀ, ਜਿਸ ਕਾਰਨ ਅੱਜ ਉਸ ਨੇ ਰਣ ਸਿੰਘ ਵਾਲਾ ਵਿਖੇ ਆਪਣੇ ਠੇਕੇ ‘ਤੇ ਲਈ ਜ਼ਮੀਨ ਦੇ ਮੋਟਰ ਵਾਲੇ ਕਮਰੇ ‘ਚ ਸਲਫਾਸ ਦੀਆਂ ਗੋਲੀਆਂ ਖਾ ਕੇ ਆਪਣੇ ਜੀਵਨ ਲੀਲ੍ਹਾ ਸਮਾਪਤ ਕਰ ਲਈ।

About Sting Operation

Leave a Reply

Your email address will not be published. Required fields are marked *

*

themekiller.com