ਕੁੜੀਆਂ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪਾਉਣ ਵਾਲਾ ਕਾਬੂ

7
ਲੁਧਿਆਣਾ: ਲੜਕੀਆਂ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਵਾਲਾ ਚਲਾਕ ਨੌਜਵਾਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜੋ ਪਿਛਲੇ ਕਈ ਸਾਲਾਂ ਤੋਂ ਲੜਕੀਆਂ ਦੀਆਂ ਅਸ਼ਲੀਲ ਤਸਵੀਰਾਂ ਤਿਆਰ ਕਰਕੇ ਜਾਅਲੀ ਫੇਸਬੁੱਕ ਆਈਡੀ ਬਣਾ ਕੇ ਅਪਲੋਡ ਕਰਦਾ ਸੀ। ਇਸ ਉਪਰੰਤ ਉਹ ਲੜਕੀਆਂ ਨੂੰ ਧਮਕੀਆਂ ਵੀ ਦਿੰਦਾ ਸੀ। ਲੁਧਿਆਣਾ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਨੌਜਵਾਨ ਜਤਿਨ ਬੇਦੀ ਹੈ ਜੋ ਬੀਟੈਕ ਦਾ ਵਿਦਿਆਰਥੀ ਹੈ। ਪੀੜਤ ਲੜਕੀ ਨੇ ਉਸ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਪੁਲਿਸ ਨੇ ਕਾਰਵਾਈ ਕਰਦਿਆਂ ਨੌਜਵਾਨ ਨੂੰ ਕਾਬੂ ਕੀਤਾ ਤੇ ਉਸ ਕੋਲੋਂ ਇੱਕ ਫੋਨ ਵੀ ਬਰਾਮਦ ਕੀਤਾ। ਇਹ ਮੁਲਜ਼ਮ ਇੱਕ ਐਪ ਰਾਹੀਂ ਲੜਕੀਆਂ ਨਾਲ ਗੱਲ ਕਰਦਾ ਸੀ ਜਿਸ ਨਾਲ ਉਸ ਦੇ ਨੰਬਰ ਦੀ ਥਾਂ ਕੋਈ ਵਿਦੇਸ਼ੀ ਨੰਬਰ ਦਿਖਾਈ ਦਿੰਦਾ ਸੀ। ਪੁਲਿਸ ਨੇ ਸਾਈਬਰ ਸੈੱਲ ਦੀ ਮਦਦ ਨਾਲ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤ ਲੜਕੀ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਨੂੰ ਮੈਸੇਜ ਕਰਕੇ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪਾ ਕੇ ਜ਼ਿੰਦਗੀ ਖਰਾਬ ਕਰਨ ਦੀ ਧਮਕੀ ਦਿੰਦਾ ਸੀ। ਲੜਕੀ ਨੇ ਦੱਸਿਆ ਕਿ ਉਹ ਨੌਜਵਾਨ ਉਸ ਨੂੰ ਤਕਰੀਬਨ ਇੱਕ ਸਾਲ ਤੋਂ ਮੈਸੇਜ ਕਰਦਾ ਆ ਰਿਹਾ ਹੈ। ਇਸ ਕਾਰਨ ਉਸ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ ਪਰ ਪੁਲਿਸ ਨੇ ਉਦੋਂ ਕੋਈ ਕਾਰਵਾਈ ਨਹੀਂ ਸੀ ਕੀਤੀ। ਪੀੜਤ ਲੜਕੀਆਂ ਦੀ ਮੰਗ ਹੈ ਕਿ ਪੁਲਿਸ ਦੋਸ਼ੀ ਖਿਲਾਫ਼ ਸਖਤ ਕਾਰਵਾਈ ਕਰੇ। ਦੂਜੇ ਪਾਸੇ ਮੁਲਜ਼ਮ ਆਪਣੇ ਗੁਨਾਹਾਂ ਤੋਂ ਮੁੱਕਰ ਗਿਆ ਹੈ।

About Sting Operation

Leave a Reply

Your email address will not be published. Required fields are marked *

*

themekiller.com