ਲਾਲੂ ਅਦਾਲਤ ਦੇ ਫ਼ੈਸਲੇ ਖ਼ਿਲਾਫ ਜਾਣਗੇ ਹਾਈਕੋਰਟ

40 lalu-yadav
ਪਟਨਾ(Sting Operation)- ਚਾਰਾ ਘੋਟਾਲੇ ‘ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਸਾਢੇ ਤਿੰਨ ਸਾਲ ਦੀ ਸਜ਼ਾ ਤੋਂ ਬਾਅਦ ਲਾਲੂ ਪ੍ਰਸਾਦ ਦੇ ਪੁੱਤਰ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਦਾ ਕਹਿਣਾ ਹੈ ਕਿ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਉਹ ਹਾਈਕੋਰਟ ਜਾਣਗੇ।
ਤੇਜਸਵੀ ਦਾ ਕਹਿਣਾ ਹੈ ਕਿ ਉਹ ਅਦਾਲਤ ਦੇ ਹਰ ਫੈਸਲੇ ਦੀ ਇੱਜ਼ਤ ਕਰਦੇ ਹਨ ਤੇ ਉਨ੍ਹਾਂ ਨੂੰ ਦੇਸ਼ ਦੀ ਨਿਆਂਪ੍ਰਾਣਾਲੀ ‘ਤੇ ਪੂਰਨ ਭਰੋਸਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੇ ਪਿਤਾ ਲਾਲੂ ਯਾਦਵ ਨੂੰ ਉੱਚ ਅਦਾਲਤ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲਾਲੂ ਬਿਹਾਰ ਦੇ ਹਰਮਨ ਪਿਆਰੇ ਲੀਡਰ ਤੇ ਬਿਹਾਰ ਦੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕਾਂ ਦੀਆਂ ਦੁਆਵਾਂ ਨਾਲ ਉਹ ਹਰ ਮੰਜ਼ਿਲ ਨੂੰ ਸਰ ਕਰਨਗੇ।
ਦੱਸਣਯੋਗ ਹੈ ਕਿ ਅੱਜ ਚਾਰਾ ਘੁਟਾਲੇ ਵਿੱਚ ਦੋਸ਼ੀ ਠਹਿਰਾਏ ਗਏ ਆਰ.ਜੇ.ਡੀ. ਆਗੂ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਸੀ.ਬੀ.ਆਈ. ਅਦਾਲਤ ਨੇ ਸਾਢੇ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਜੱਜ ਨੇ ਕੈਦ ਦੇ ਨਾਲ ਨਾਲ ੫ ਲੱਖ ਰੁਪਏ ਜ਼ੁਰਮਾਨਾ ਭਰਨ ਦਾ ਵੀ ਹੁਕਮ ਸੁਣਾਇਆ ਹੈ। ਅਦਾਲਤ ਦੇ ਫ਼ੈਸਲੇ ਮੁਤਾਬਕ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਜ਼ਮਾਨਤ ਨਹੀਂ ਮਿਲੇਗੀ। ਲਾਲੂ ਨੂੰ ਚਾਰਾ ਘੁਟਾਲ਼ੇ ਦੇ ਇੱਕ ਕੇਸ ਯਾਨੀ ਦੇਵਘਰ ਖ਼ਜ਼ਾਨੇ ਵਾਲੇ ਮਾਮਲੇ ਵਿੱਚ ਇਹ ਕੈਦ ਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

About Sting Operation

Leave a Reply

Your email address will not be published. Required fields are marked *

*

themekiller.com