ਸਲਮਾਨ ਖਾਨ ਨੂੰ ਕਿਸਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ!

37 Salman_Khan
ਜੋਧਪੁਰ(Sting Operation)- ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦਰ ਅਸਲ ਅੱਜ ਪੁਲੀਸ ਨੇ ਬਿਸ਼ਨੋਈ ਨੂੰ ਵਪਾਰੀਆਂ ਨੂੰ ਧਮਕਾਉਣ ਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਕੀਤਾ ਸੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਗੈਂਗਸਟਰ ਨੇ ਕਿਹਾ ਕਿ ਸਲਮਾਨ ਖਾਨ ਨੂੰ ਜੋਧਪੁਰ ‘ਚ ਜਾਨ ਤੋਂ ਮਾਰ ਦੇਵੇਗਾ, ਤੇ ਫਿਰ ਅਦਾਕਾਰ ਨੂੰ ਉਸ (ਗੈਂਗਸਟਰ) ਦੀ ਅਸਲੀ ਪਛਾਣ ਪਤਾ ਚੱਲੇਗੀ। ਪੁਲੀਸ ਦਾ ਕਹਿਣਾ ਹੈ ਕਿ ਬਿਸ਼ਨੋਈ ਸੁਰਖੀਆਂ ਬਟੋਰਨ ਲਈ ਅਜਿਹਾ ਬਿਆਨ ਦੇ ਰਿਹਾ ਹੈ ਪਰ ਫਿਰ ਵੀ ਉਸ ਦੇ ਇਸ ਬਿਆਨ ਖ਼ਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਬਿਸ਼ਨੋਈ ‘ਤੇ ਪੰਜਾਬ,ਹਰਿਆਣਾ ਤੇ ਰਾਜਸਥਾਨ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਪਿੱਛੇ ਜਿਹੇ ਹੀ ਉਸਤੋਂ ਜੇਲ੍ਹ ‘ਚੋਂ ਮੋਬਾਇਲ ਫੋਨ ਬਰਾਮਦ ਹੋਇਆ ਸੀ ਤੇ ਇਸ ਤੋਂ ਬਾਅਦ ਵੀ ਪੁਲੀਸ ਨੇ ਬਿਸ਼ਨੋਈ ਸਮੇਤ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਸੀ। ਬਿਸ਼ਨੋਈ ਇਕ ਸਮੇਂ ਚੰਡੀਗੜ੍ਹ ਦੀ ਵਿਦਿਆਰਥੀ ਰਾਜਨੀਤੀ ‘ਚ ਵੀ ਸ਼ਾਮਿਲ ਹੁੰਦਾ ਰਿਹਾ ਹੈ।

About Sting Operation

Leave a Reply

Your email address will not be published. Required fields are marked *

*

themekiller.com