ਲੁਧਿਆਣਾ ‘ਚ ਭਿੜੇ ਯੂਥ ਕਾਂਗਰਸੀ

44 congress
ਲੁਧਿਆਣਾ(Sting Operation)- ਲੁਧਿਆਣਾ ‘ਚ ਪੰਜਾਬ ਯੂਥ ਕਾਂਗਰਸ ਦੇ ਦੋ ਧੜੇ ਭਿੜੇ ਹਨ ਜਿਸ ‘ਚ ਕੁਝ ਕਾਂਗਰਸੀ ਵਰਕਰ ਜ਼ਖਮੀ ਵੀ ਹੋਏ। ਯੂਥ ਕਾਂਗਰਸ ਲੁਧਿਆਣਾ ਲੋਕ ਸਭਾ ਦੇ ਇੰਚਰਾਜ ਰਾਜੀਵ ਰਾਜਾ ਨੇ ਇਲਜ਼ਾਮ ਲਾਇਆ ਹੈ ਕਿ ਉਹ ਮਹੀਨਾਵਾਰ ਬੈਠਕ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਆਰਤੀ ਚੌਕ ਪਹੁੰਚੇ ਤਾਂ ਦੂਜੇ ਗਰੁੱਪ ਦੇ ਕਾਂਗਰਸੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਮੇਰੇ ‘ਤੇ ਹਮਲੇ ਦੀ ਕੋਸ਼ਿਸ਼ ਹੋਈ ਪਰ ਮੈਨੂੰ ਨੇੜੇ ਖੜ੍ਹੇ ਲੋਕਾਂ ਨੇ ਬਚਾ ਲਿਆ। ਉਨ੍ਹਾਂ ਕਿਹਾ ਕਿ ਇਸੇ ਸਮੇਂ ਉਨ੍ਹਾਂ ਯੂਥ ਕਾਂਗਰਸ ਦੇ ਆਫਿਸ ਇੰਚਾਰਜ ਚੇਤਨ ਥਾਪਰ ਨੂੰ ਘੇਰ ਲਿਆ ਤੇ ਉਸ ‘ਤੇ ਰਾਡਾਂ ਨਾਲ ਹਮਲਾ ਕਰ ਦਿੱਤਾ ਜਿਸ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀ ਕਾਂਗਰਸੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਤੇ ਉੱਥੇ ਉਸ ਨੂੰ ਸੀਐਮਸੀ ਰੈਫਰ ਕਰ ਦਿੱਤਾ ਹੈ। ਰਾਜੀਵ ਰਾਜਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਮਲਾਵਾਰਾਂ ਦੀ ਪਛਾਣ ਕਰ ਲਈ ਹੈ ਤੇ ਉਹ ਪੁਲੀਸ ਨੂੰ ਬਿਆਨ ਦਰਜ ਕਰਵਾ ਰਹੇ ਹਨ।

About Sting Operation

Leave a Reply

Your email address will not be published. Required fields are marked *

*

themekiller.com