ਵਿੱਕੀ ਗੌਂਡਰ ਦੇ ਸਸਕਾਰ ‘ਤੇ ਵੀ ਪੁਲ਼ੀਸ ਦਾ ਪਹਿਰਾ!

40 Vickey_gounder-
ਚੰਡੀਗੜ੍ਹ(Sting Operation)- ਵਿੱਕੀ ਗੌਂਡਰ ਦੇ ਪਰਿਵਾਰਕ ਮੈਂਬਰ ਉਸਦੀ ਲਾਸ਼ ਲੈਣ ਗੰਗਾਨਗਰ ਹਸਪਤਾਲ ਪਹੁੰਚ ਗਏ ਹਨ ਤੇ ਉਸਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।ਉਸ ਦਾ ਅੰਤਿਮ ਸੰਸਕਾਰ ਪਿੰਡ ਸਰਾਵਾਂ ਬੋਦਲਾ ਵਿਖੇ ਹੋਵੇਗਾ ਤੇ ਇਸ ਸਬੰਧੀ ਪਿੰਡ ਵਾਸੀ ਉਸ ਦੀ ਮ੍ਰਿਤਕ ਦੇਹ ਦਾ ਇੰਤਜ਼ਾਰ ਕਰ ਰਹੇ ਹਨ, ਪਰ ਅਜੇ ਸੰਸਕਾਰ ਦੇ ਟਾਈਮ ਸਬੰਧੀ ਕਿਸੇ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ।
ਵਿੱਕੀ ਗੌਂਡਰ ਦੇ ਪਿੰਡ ਸਰਾਵਾਂ ਬੋਦਲਾ ਨੂੰ ਜਾਣ ਵਾਲੇ ਸਾਰੇ ਰਸਤਿਆਂ ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਨੂੰ ਦੇਖਦਿਆਂ ਹੀ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਕਿ ਪਿੰਡ ਵਾਸੀਆਂ ਨੂੰ ਕੋਈ ਸਮੱਸਿਆ ਨਾ ਆਵੇ।
ਪੰਜਾਬ ਦੇ ਪ੍ਰਸਿੱਧ ਗੈਂਗਸਟਰ ਵਿੱਕੀ ਗੌਂਡਰ ਦੀ ਅੱਜ ਪੁਲਿਸ ਮੁਕਾਬਲੇ ‘ਚ ਮੌਤ ਹੋ ਗਈ ਸੀ।ਪੁਲਿਸ ਮੁਕਾਬਲੇ ਦੌਰਾਨ ਵਿੱਕੀ ਗੌਂਡਰ ਦੇ ਨਾਲ ਹੀ ਉਸ ਦਾ ਸਾਥੀ ਗੈਂਗਸਟਰ ਪ੍ਰੇਮਾ ਲਹੌਰੀਆ ਵੀ ਮਾਰਿਆ ਗਿਆ ਸੀ। ਇਨ੍ਹਾਂ ਦੀ ਮੌਤ ਪੰਜਾਬ-ਰਾਜਸਥਾਨ ਬਾਰਡਰ ‘ਤੇ ਪੁਲਿਸ ਮੁਕਾਬਲੇ ਦੌਰਾਨ ਹੋਈ ਹੈ।
ਵਿੱਕੀ ਗੌਂਡਰ ਤੇ ਸਾਥੀਆਂ ਦੇ ਮਾਰੇ ਜਾਣ ਤੋਂ ਬਾਅਦ ਖੁੱਬਣ ਗਰੁੱਪ ਦੇ ਗੈਂਗਸਟਰਾਂ ਵੱਲੋਂ ਦਿੱਤੀ ਬਦਲਾ ਲੈਣ ਦੀ ਧਮਕੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਹਿਰਾਂ ਵਿਚ ਚੌਕਸੀ ਵਧਾ ਦਿੱਤੀ ਹੈ। ਸਾਰੇ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਵਿਸ਼ੇਸ਼ ਨਾਕੇਬੰਦੀ ਕਰਕੇ ਰਾਹਗੀਰਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਨੌਜਵਾਨਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

About Sting Operation

Leave a Reply

Your email address will not be published. Required fields are marked *

*

themekiller.com