ਪੇਸ਼ੀ ਭੁਗਤਣ ਆਇਆ ਗੈਂਗਸਟਰ ਫਰਾਰ

36 policemen
ਅੰਮ੍ਰਿਤਸਰ(Pargat Singh Sadiora)– ਪੁਲਿਸ ਜਿੱਥੇ ਅੱਜਕੱਲ੍ਹ ਗੈਂਗਸਟਰ ਵਿੱਕੀ ਗੌਂਡਰ ਤੇ ਉਸ ਦੇ ਸਾਥੀਆਂ ਨੂੰ ਮਾਰ ਕੇ ਆਪਣੀ ਪਿੱਠ ਠੋਕਦੀ ਨਜ਼ਰ ਆ ਰਹੀ ਹੈ, ਉੱਥੇ ਹੀ ਪੁਲਿਸ ਦੀ ਕਾਰਗੁਜ਼ਾਰੀ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹਾ ਹੋਇਆ ਹੈ। ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਵਾਲਾਤੀ ਅੱਜ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਦੌਰਾਨ ਛੂ ਮੰਤਰ ਹੋ ਗਿਆ ਤੇ ਪੁਲਿਸ ਹੱਥ ਮਲਦੀ ਰਹਿ ਗਈ।
ਘਟਨਾ ਉਸ ਵੇਲੇ ਦੀ ਹੈ ਜਦੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਰੱਜਤ ਮਲਹੋਤਰਾ ਉਰਫ ਮਸਤੀ ਨਾਮ ਦੇ ਗੈਂਗਸਟਰ ਨੂੰ ਪੁਲਿਸ ਮੁਲਾਜ਼ਮ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਲਈ ਪਹੁੰਚੇ। ਦੋ ਮੁਲਾਜ਼ਮਾਂ ਨੇ ਜਦੋਂ ਉਸ ਨੂੰ ਬਖ਼ਸ਼ੀਖਾਨੇ ਅੰਦਰ ਭੇਜਣ ਲਈ ਉਸ ਦੀ ਹੱਥਕੜੀ ਖੋਲ੍ਹੀ ਤਾਂ ਉਹ ਮੁਲਾਜ਼ਮਾਂ ਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਤੁਰੰਤ ਅਦਾਲਤ ਨੂੰ ਜਾਣ ਵਾਲ਼ੇ ਸਾਰੇ ਰਸਤਿਆਂ ਦੇ ਦਰਵਾਜ਼ੇ ਬੰਦ ਕਰ ਦਿੱਤੇ। ਕਾਫੀ ਦੇਰ ਤਲਾਸ਼ੀ ਵੀ ਲਈ ਗਈ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ।
ਪੁਲਿਸ ਅਧਿਕਾਰੀਆਂ ਵੱਲੋਂ ਫਰਾਰ ਹੋਏ ਗੈਂਗਸਟਰ ਤੇ ਉਸ ਨੂੰ ਪੇਸ਼ੀ ਲਈ ਲੈ ਕੇ ਆਏ ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਿਵਲ ਲਾਈਨ ਦੇ ਐਸ.ਐਚ.ਓ ਸ਼ਿਵ ਦਰਸ਼ਨ ਨੇ ਦੱਸਿਆ ਕਿ ਫਰਾਰ ਹੋਏ ਗੈਂਗਸਟਰ ਦੀ ਭਾਲ ਲਈ ਟੀਮਾਂ ਬਣਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਜਲਦ ਹੀ ਮੁੜ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

About Sting Operation

Leave a Reply

Your email address will not be published. Required fields are marked *

*

themekiller.com