ਬੈਂਸ ਭਰਾਵਾਂ ਦੇ ਟਾਕਰੇ ਲਈ ਕਾਂਗਰਸੀ ਜਰਨੈਲਾਂ ਨੇ ਖਿੱਚੀ ਤਿਆਰੀ

34 Tript-Bajwa
ਚੰਡੀਗੜ੍ਹ(Sting Operation)- ਆਉਂਦੇ ਮਹੀਨੇ ਆਉਣ ਵਾਲੀ ਲੁਧਿਆਣਾ ਨਗਰ ਨਿਗਮ ਚੋਣ ਵਿੱਚ ਬੈਂਸ ਭਰਾਵਾਂ ਦੇ ਟਾਕਰੇ ਲਈ ਕਾਂਗਰਸ ਨੇ ਕਮਰਕੱਸੇ ਕਰ ਲਏ ਹਨ। ਇਸ ਲਈ ਕੈਬਨਿਟ ਮੰਤਰੀ ਤੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਨਿਗਰਾਨ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪਾਰਟੀ ਦੀ ਰਣਨੀਤੀ ਨੂੰ ਅੰਤਮ ਰੂਪ ਦੇਣ ਦੀਆਂ ਤਿਆਰੀਆਂ ਕਰਨ ਵਾਸਤੇ ਕੱਲ੍ਹ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ ਹੈ।
ਇਹ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਹੋਵੇਗੀ ਜਿੱਥੇ ਕਾਂਗਰਸ ਦੇ ਸਥਾਨਕ ਨੇਤਾਵਾਂ ਤੇ ਵਰਕਰਾਂ ਨੂੰ ਬੁਲਾਵਾ ਭੇਜਿਆ ਗਿਆ ਹੈ। ਇਸ ਦਾ ਉਦੇਸ਼ ਸੂਬੇ ਵਿੱਚ ਪਾਰਟੀ ਦੀ ਲੜੀਵਾਰ ਜਿੱਤ ਨੂੰ ਯਕੀਨੀ ਬਣਾਉਣਾ ਹੈ। ਲੁਧਿਆਣਾ ਵਿੱਚ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦਾ ਕਾਫੀ ਦਬਦਬਾ ਹੈ। ਕਾਂਗਰਸ ਲਈ ਦੋਵੇਂ ਭਰਾ ਸਖ਼ਤ ਚੁਨੌਤੀ ਸਾਬਤ ਹੋ ਸਕਦੇ ਹਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਮੀਟਿੰਗ ਦੌਰਾਨ ਚੋਣ ਰਣਨੀਤੀ ਘੜਨ ਤੋਂ ਇਲਾਵਾ ਲੁਧਿਆਣਾ ਦੇ ਲੋਕਾਂ ਨੂੰ ਦਰਪੇਸ਼ ਮਸਲਿਆਂ ਦਾ ਵੀ ਜਾਇਜ਼ਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਗਮ ਚੋਣਾਂ ਲਈ ਮਨਰੋਥ ਪੱਤਰ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਸਥਾਨਕ ਪਾਰਟੀ ਨੇਤਾਵਾਂ ਤੇ ਵਰਕਰਾਂ ਦੇ ਵਿਚਾਰ ਵੀ ਲਏ ਜਾਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਨੂੰ ਪਾਰਟੀ ਵਰਕਰਾਂ ਦੀ ਖੁੱਲ੍ਹੀ ਵਿਚਾਰ-ਚਰਚਾ ਦੀ ਨੂੰ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ ਕਿਉਂਕਿ ਇਹ ਵਰਕਰ ਹੀ ਲੁਧਿਆਣਾ ਦੀਆਂ ਸਮੱਸਿਆਵਾਂ ਅਤੇ ਮਸਲਿਆਂ ’ਤੇ ਸਹੀ ਮਾਅਨਿਆਂ ਵਿੱਚ ਚਾਨਣ ਪਾ ਸਕਦੇ ਹਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਕਿ ਚੋਣ ਏਜੰਡੇ ਨੂੰ ਅੰਤਮ ਛੋਹਾਂ ਦੇਣ ਤੋਂ ਪਹਿਲਾਂ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਦੇ ਵਿਚਾਰਾਂ ’ਤੇ ਗੌਰ ਕੀਤਾ ਜਾਣਾ ਚਾਹੀਦਾ ਹੈ।

About Sting Operation

Leave a Reply

Your email address will not be published. Required fields are marked *

*

themekiller.com