ਲੁਧਿਆਣਾ ਨਿਗਮ ਚੋਣ ਦਾ ਐਲਾਨ

52 Ludhiana
ਚੰਡੀਗੜ੍ਹ(Sting Operation)- ਰਾਜ ਚੋਣ ਕਮਿਸ਼ਨ ਪੰਜਾਬ, ਵੱਲੋਂ ਨਗਰ ਨਿਗਮ, ਲੁਧਿਆਣਾ ਦੀਆਂ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 24 ਫਰਵਰੀ ਨੂੰ ਹੋਣਗੀਆਂ। ਇਸ ਦੇ ਨਾਲ ਹੀ ਨਗਰ ਨਿਗਮ, ਮੋਗਾ ਦੇ ਇੱਕ ਵਾਰਡ ਅਤੇ ਵੱਖ ਵੱਖ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਦੇ 26 ਵਾਰਡਾਂ ਦੀਆਂ ਉਪ-ਚੋਣਾਂ ਦਾ ਐਲਾਨ ਕੀਤਾ ਗਿਆ ਹੈ।
ਚੋਣਾਂ ਸਬੰਧੀ ਨਾਮਜ਼ਾਦਗੀ ਦਾਖ਼ਲ ਕਰਨ ਦੀ ਪਰਕ੍ਰਿਆ ਮਿਤੀ 8 ਫਰਵਰੀ ਤੋਂ ਸ਼ੂਰੁ ਹੋ ਜਾਵੇਗੀ ਅਤੇ ਮਿਤੀ 13 ਤੱਕ ਨਾਮਦਗੀ ਪੱਤਰ ਭਰੇ ਜਾ ਸਕਣਗੇ। ਨਾਮਦਗੀ ਪੱਤਰਾਂ ਦੀ ਪੜਤਾਲ ਮਿਤੀ 15 ਫਰਵਰੀ ਨੂੰ ਹੋਵੇਗੀ ਤੇ ਅਗਲੇ ਦਿਨ ਨਾਮਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਹੀ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।
ਨਗਰ ਨਿਗਮ, ਲੁਧਿਆਣਾ ਦੀਆਂ ਵੋਟਾਂ ਦੀ ਗਿਣਤੀ 27 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਬਾਕੀ ਉਪ ਚੋਣਾਂ ਦੀ ਗਿਣਤੀ 24 ਨੂੰ ਚੋਣ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋ ਜਾਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ।
ਨਗਰ ਨਿਗਮ, ਲੁਧਿਆਣਾ ਵਿੱਚ ਤਕਰੀਬਨ 10.50 ਲੱਖ ਵੋਟਰ 95 ਵਾਰਡਾਂ ਤੋਂ ਨੁਮਾਇੰਦੇ ਚੁਣਨ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਜਿਨ੍ਹਾਂ ਵਿਚੋਂ ਲਗਪਗ 5.67 ਲੱਖ ਪੁਰਸ਼, 4.82 ਲੱਖ ਇਸਤਰੀਆਂ ਅਤੇ 23 ਤੀਜਾ ਲਿੰਗ ਹਨ।
ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰ ਵਿਚ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ ਜੋ ਚੋਣ ਪਰਕ੍ਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

About Sting Operation

Leave a Reply

Your email address will not be published. Required fields are marked *

*

themekiller.com