ਸਰਕਾਰ ਘਾਟੇ ‘ਚ, ਰਾਸ਼ਟਰਪਤੀ, ਉਪ ਰਾਸ਼ਟਰਪਤੀ, ਰਾਜਪਾਲਾਂ ਦੀ ਤਨਖ਼ਾਹ ਵਧੀ

17 salary
ਨਵੀਂ ਦਿੱਲੀ(Sting Operation)- ਵਿੱਤ ਮੰਤਰੀ ਅਰੁਣ ਜੇਤਲੀ ਨੇ ਆਪਣੇ ਬਜਟ ਭਾਸ਼ਣ ਵਿੱਚ ਦੇਸ਼ ਦੇ ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਸੂਬਿਆਂ ਦੇ ਰਾਜਪਾਲਾਂ ਦੀ ਤਨਖ਼ਾਹ ਵਧਾਉਣ ਦਾ ਐਲਾਨ ਕੀਤਾ ਹੈ।
ਨਵੇਂ ਬਜਟ ਮੁਤਾਬਕ ਹੁਣ ਰਾਸ਼ਟਰਪਤੀ ਦੀ ਤਨਖਾਹ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਉਪ ਰਾਸ਼ਟਰਪਤੀ ਦੀ ਤਨਖਾਹ 4 ਲੱਖ ਤੇ ਸੂਬਿਆਂ ਦੇ ਰਾਜਪਾਲਾਂ ਦੀ ਤਨਖਾਹ 3 ਲੱਖ ਰੁਪਏ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਅੱਜ ਦੇਸ਼ ਨੂੰ ਜਾਣਕਾਰੀ ਦਿੱਤੀ ਕਿ ਸਰਕਾਰ ਦਾ ਘਾਟਾ 5.95 ਲੱਖ ਕਰੋੜ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਘਾਟਾ ਦਰ ਨੂੰ 5.5 ਫ਼ੀਸਦ ਤੋਂ ਘਟਾ ਕੇ 5.3 ਤਕ ਲਿਆਉਣ ਦੀ ਕੋਸ਼ਿਸ਼ ਕਰੇਗੀ।

About Sting Operation

Leave a Reply

Your email address will not be published. Required fields are marked *

*

themekiller.com