8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ, ਦੋਸ਼ੀ ਰਿਸ਼ਤੇਦਾਰ ਗ੍ਰਿਫ਼ਤਾਰ

31 rape
ਨਵੀਂ ਦਿੱਲੀ(Sting Operation)- ਦਿੱਲੀ ਦੇ ਨੇਤਾਜੀ ਸੁਭਾਸ਼ ਪਲੇਸ ਇਲਾਕੇ ‘ਚ 8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਦੀ ਸ਼ਰਮਨਾਕ ਘਟਨਾ ਵਾਪਰੀ ਹੈ। ਮੁਜ਼ਲਮ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਧਾਰਾ 376 ਅਤੇ ਪਾਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਜਬਰ ਜਨਾਹ ਦੀ ਸ਼ਿਕਾਰ ਹੋਈ ਬੱਚੀ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ।
ਹਸਪਤਾਲ ‘ਚ ਦਾਖ਼ਲ ਪੀੜਤ ਬੱਚੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਹਾਲਾਂਕਿ ਪੁਲਿਸ ਸੂਤਰਾਂ ਮੁਤਾਬਿਕ ਬੱਚੀ ਦੀ ਸਰਜਰੀ ਕਰ ਦਿੱਤੀ ਗਈ ਅਤੇ ਹਾਲਤ ਪਹਿਲਾਂ ਤੋਂ ਬਿਹਤਰ ਹੈ।
ਬੱਚੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਉਹ ਦੋਵੇਂ (ਮਾਂ-ਪਿਓ) ਘਰ ਤੋਂ ਬਾਹਰ ਗਏ ਸਨ ਅਤੇ ਜਦੋਂ ਥੋੜ੍ਹੀ ਦੇਰ ਬਾਅਦ ਵਾਪਸ ਆਏ ਤਾਂ ਬੱਚੀ ਦੇ ਕੱਪੜਿਆਂ ਤੇ ਬਿਸਤਰੇ ‘ਤੇ ਖ਼ੂਨ ਲੱਗਾ ਹੋਇਆ ਸੀ। ਬੱਚੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨਾਲ ਜਬਰ ਜਨਾਹ ਦੀ ਘਟਨਾ ਵਾਪਰਣ ਦੀ ਪੁਸ਼ਟੀ ਹੋਈ।
ਜਾਣਕਾਰੀ ਮੁਤਾਬਿਕ ਦੋਸ਼ੀ ਨੇ ਹਿਰਾਸਤ ‘ਚ ਆਪਣਾ ਅਪਰਾਧ ਕਬੂਲ ਕਰ ਲਿਆ ਹੈ | ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਟਵੀਟ ਰਾਹੀਂ ਆਖਿਆ ਕਿ ਇਸ ਤੋਂ ਖਰਾਬ ਹੋਰ ਕੀ ਹੋ ਸਕਦਾ ਹੈ | ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਹਿਜ਼ 8 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਨਹੀਂ ਬਲਕਿ ਇਹ ਦਿੱਲੀ ਮਹਿਲਾ ਕਮਿਸ਼ਨ ਨਾਲ ਜਬਰ ਜਨਾਹ ਹੋਇਆ ਹੈ।

About Sting Operation

Leave a Reply

Your email address will not be published. Required fields are marked *

*

themekiller.com