ਭਿਸੀਆਣਾ ਏਅਰ ਫੋਰਸ ਸਟੇਸ਼ਨ ਅੰਦਰੋਂ ‘ਜਾਸੂਸ’ ਗ੍ਰਿਫਤਾਰ

52 Air-Force
ਬਠਿੰਡਾ(Sting Operation)- ਭਿਸੀਆਣਾ ਏਅਰ ਫੋਰਸ ਸਟੇਸ਼ਨ ਅੰਦਰੋਂ ਜਾਸੂਸੀ ਕਰਨ ਦੇ ਇਲਜ਼ਾਮ ਹੇਠ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ ਰਮੇਸ਼ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।
ਉੱਤਰ ਪ੍ਰਦੇਸ਼ ਦੇ ਬਡੋਲੀ ਦੇ ਰਹਿਣ ਵਾਲੇ ਰਮੇਸ਼ ਵਿਰੁੱਧ ਇੰਡੀਅਨ ਸੀਕ੍ਰੇਟ ਐਕਟ 1923 ਸਮੇਤ ਧਾਰਾ 380, 511 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਸਦਰ ਦੇ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਏਅਰ ਫੋਰਸ ਸਟੇਸ਼ਨ ਦੇ ਅੰਦਰ ਕਿਵੇਂ ਪਹੁੰਚਿਆ ਤੇ ਉਸ ਦੀ ਮਨਸ਼ਾ ਕੀ ਸੀ।

About Sting Operation

Leave a Reply

Your email address will not be published. Required fields are marked *

*

themekiller.com