ਇਸ ਦਿਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਕੈਨੇਡਾ ਦੇ ਪੀਐੱਮ

27 canada
ਟੋਰਾਂਟੋ(Sting Operation)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਤੈਅ ਹੋ ਗਈ ਹੈ। ਉਹ 21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ। ਇਸ ਮੌਕੇ ‘ਤੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਕੈਨੇਡੀਅਨ ਸਿੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਹੋਣਗੇ। ਟਰੂਡੋ ਆਗਰਾ, ਅਹਿਮਦਾਬਾਦ ਅਤੇ ਮੁੰਬਈ ਹੁੰਦੇ ਹੋਏ ਅੰਮਿ੍ਤਸਰ ਆਉਣਗੇ।
ਇਸ ਤੋਂ ਬਾਅਦ ਦਿੱਲੀ ‘ਚ ਟਰੂਡੋ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਅਤੇ ਕੁਝ ਹੋਰ ਵਿਸ਼ੇਸ਼ ਪ੍ਰੋਗਰਾਮਾਂ ‘ਚ ਸ਼ਮੂਲੀਅਤ ਕੀਤੀ ਜਾਵੇਗੀ।
ਸੰਸਾਰ ਭਰ ‘ਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਉਨ੍ਹਾਂ ਦੀ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਸਮੂਹ ਦੀ ਇਤਿਹਾਸਕ ਫੇਰੀ ਵੱਲ ਲੱਗੀਆਂ ਹੋਈਆਂ ਹਨ।

About Sting Operation

Leave a Reply

Your email address will not be published. Required fields are marked *

*

themekiller.com