ਅਕਾਲੀ ਦਲ ਵੱਲੋਂ ਵਿਧਾਨ ਸਭਾ ਨੂੰ ਘੇਰਨ ਦੀ ਤਿਆਰੀ

37 Daljit-Singh
ਚੰਡੀਗੜ੍ਹ(Sting Operation)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਕੀਤੇ ਗਏ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਨਾ ਪੂਰਾ ਕਰਨ ਖਿਲਾਫ ਪੰਜਾਬ ਵਿਧਾਨ ਸਭਾ ਦਾ ਘਿਰਾਓ 20 ਮਾਰਚ ਨੂੰ ਕੀਤਾ ਜਾਵੇਗਾ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਦਿਨ ਸਾਰੇ ਪੰਜਾਬ ਤੋਂ ਪਾਰਟੀ ਵਰਕਰ ਤੇ ਆਗੂ ਚੰਡੀਗੜ੍ਹ ਪਹੁੰਚਣਗੇ। ਉਨ੍ਹਾਂ ਕਿਹਾ ਕਿ ਘਿਰਾਓ ਦੀ ਤਿਆਰੀ ਵਾਸਤੇ ਪਾਰਟੀ ਦੇ ਸਾਰੇ ਜ਼ਿਲ੍ਹਾ ਜਥੇਦਾਰਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਦੀ ਸਾਂਝੀ ਮੀਟਿੰਗ 14 ਮਾਰਚ ਨੂੰ ਬਾਅਦ ਦੁਪਿਹਰ 3 ਵਜੇ ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੋਵੇਗੀ।
ਇਸ ਮੀਟਿੰਗ ਦੀ ਪ੍ਰਧਾਨਗੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਮੀਟਿੰਗ ਵਿੱਚ 20 ਮਾਰਚ ਦੇ ਵਿਧਾਨ ਸਭਾ ਦੇ ਘਿਰਾਓ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਤੇ ਖੇਤ ਮਜਦੂਰਾਂ ਨਾਲ ਕੀਤੇ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਸਰਕਾਰ ਨੂੰ ਭੱਜਣ ਨਹੀਂ ਦੇਵੇਗਾ।

About Sting Operation

Leave a Reply

Your email address will not be published. Required fields are marked *

*

themekiller.com