ਬੁੱਤ ਤੋੜਣ ਵਾਲਿਆਂ ਨੇ ਮਹਾਤਮਾ ਗਾਂਧੀ ਵੀ ਨਹੀਂ ਬਖ਼ਸ਼ੇ !

29 mahatma-gandhi
ਨਵੀਂ ਦਿੱਲੀ(Sting Operation)- ਬੁੱਤਾਂ ਨੂੰ ਤੋੜਣ ਦਾ ਸਿਲਸਿਲਾ ਜਾਰੀ ਹੈ। ਅੱਜ ਕੇਰਲ ਦੇ ਕਨੂੰਰ ‘ਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਅਣਪਛਾਤੇ ਲੋਕਾਂ ਨੇ ਨੁਕਸਾਨ ਪਹੁੰਚਾਇਆ। ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕੇਰਲ ਦੀ ਸਿਆਸਤ ‘ਚ ਇਹ ਵੱਡਾ ਮੁੱਦਾ ਬਣਿਆ ਹੈ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਤਰ੍ਹਾਂ ਦਾ ਬੁੱਤ ਤੋੜੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਸੀ। ਅਜਿਹਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ। ਕੱਲ੍ਹ ਦੇਸ਼ ਦੇ ਬੁੱਤ ਤੋੜਨ ਦੀਆਂ ਘਟਨਾਵਾਂ ਤੋਂ ਬਾਅਦ ਰਾਜ ਸਭਾ ਵਿੱਚ ਹੰਗਾਮਾ ਹੋਇਆ ਸੀ। ਵਿਰੋਧੀਆਂ ਨੇ ਸਰਕਾਰ ‘ਤੇ ਵੱਡੇ ਇਲਜ਼ਾਮ ਲਾਏ ਸੀ।
ਗ੍ਰਹਿ ਮੰਤਰਾਲਾ ਨੇ ਸੂਬਿਆਂ ਨੂੰ ਮੂਰਤੀਆਂ ਤੋੜਨ ਦੀਆਂ ਘਟਨਾਵਾਂ ਰੋਕਣ ਲਈ ਹਰ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਉਨ੍ਹਾਂ ਨੇ ਜੋ ਵਿਅਕਤੀ ਅਜਿਹੀਆਂ ਗੈਰ ਕਾਨੂੰਨੀ ਕਾਰਵਾਈਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਉਸ ਖਿਲਾਫ ਸਬੰਧਤ ਕਾਨੂੰਨ ਤਹਿਤ ਕਾਰਵਾਈ ਕਰਨ ਲਈ ਕਿਹਾ ਹੈ।
ਤ੍ਰਿਪਰਾ ‘ਚ ਲੈਨਿਨ ਦੀ ਮੂਰਤੀ ਤੋੜਣ ਤੋਂ ਬਾਅਦ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਸਥਿਤ ਕਾਲੀਘਾਟ ‘ਚ ਭਾਰਤੀ ਜਨ ਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਖ-ਵੱਖ ਸ਼ਖ਼ਸੀਅਤਾਂ ਦੀਆਂ ਮੂਰਤੀਆਂ ਤੋੜਨ ਦੀਆਂ ਘਟਨਾਵਾਂ ਵਾਪਰੀਆਂ ਹਨ।

About Sting Operation

Leave a Reply

Your email address will not be published. Required fields are marked *

*

themekiller.com