ਬਾਦਲ ਨੇ ਕੈਪਟਨ ਨੂੰ ਸੁਣਾਈਆਂ ਖਰੀਆਂ-ਖਰੀਆਂ

36 Badal
ਸ੍ਰੀ ਮੁਕਤਸਰ ਸਾਹਿਬ(Sting Operation)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਦਾ ਇੱਕ ਸਾਲ ਪੂਰੇ ਹੋਣ ‘ਤੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਬਾਅਦ ਪੂਰੇ ਪੰਜਾਬ ਦੇ ਨਾਲ ਠੱਗੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਪੰਜਾਬ ਦੇ ਲੋਕਾਂ ਨਾਲ ਨਹੀਂ ਸਗੋਂ ਪਰਮਾਤਮਾ ਦੇ ਨਾਲ ਵੀ ਧੋਖਾ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਨੇ ਕਿਹਾ ਸੀ ਕਿ ਮੈਂ ਪੰਜਾਬ ਦੇ ਹਰ ਘਰ ਵਿੱਚ ਨੌਕਰੀ ਦੇਵਾਂਗਾ, ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ, ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾਵੇਗਾ, ਪਰ ਉਹ ਸਾਰੀਆਂ ਗੱਲਾਂ ਤੋਂ ਭੱਜ ਖੜ੍ਹੇ ਹੋਏ ਹਨ।
ਕੈਪਟਨ ਸਰਕਾਰ ਵੱਲੋਂ ਕਿਸਾਨ ਕਰਜ਼ ਮੁਆਫੀ ਦੇ ਦੂਜੇ ਗੇੜ ‘ਤੇ ਟਿੱਪਣੀ ਕਰਦਿਆਂ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਇਹ ਸਭ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਦਲ ਮੁਤਾਬਕ ਕਿਸਾਨਾਂ ‘ਤੇ ਬੈਂਕਾਂ ਦਾ ਕਰਜ਼ਾ ਜ਼ਿਆਦਾ ਹੈ, ਜੋ ਇਹ ਮੁਆਫ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਕਿਸਾਨ ਆੜ੍ਹਤੀਆਂ ਦੇ ਕਰਜ਼ਈ ਹਨ, ਪਰ ਸਰਕਾਰ ਸੁਸਾਇਟੀਆਂ ਦਾ ਕਰਜ਼ਾ ਹੈ ਜੋ ਕਿ ਬਹੁਤ ਘੱਟ ਹੈ, ਨੂੰ ਮੁਆਫ ਕਰ ਰ ਹੀ ਹੈ।
ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਲੋਕਾਂ ਲਈ ਸਿਹਤ ਸਹੂਲਤਾਂ ਬਹੁਤ ਸਨ ਤੇ ਉਨ੍ਹਾਂ ਦੇ ਟੈਸਟ ਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਸੀ, ਪਰ ਹੁਣ ਅਜਿਹਾ ਨਹੀਂ ਹੈ। ਏਮਜ਼ ਬਾਰੇ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਤੋਂ ਡਾਕਟਰ ਤਲਵਾਰ ਨੂੰ ਮੁੱਖ ਸਲਾਹਕਾਰ ਬਣਾਇਆ ਗਿਆ ਹੈ ਤੇ ਸਾਰਾ ਕੰਮ ਉਨ੍ਹਾਂ ਦੀ ਦੇਖ-ਰੇਖ ‘ਚ ਹੋਏਗਾ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਏਮਜ਼ ਹਸਪਤਾਲ ਦੇ ਲਈ ਨਿਰਦੇਸ਼ਕ ਦੀ ਨਿਯੁਕਤੀ ਵੀ ਕੀਤੀ ਜਾਵੇਗੀ ਤੇ ਇਸ ਦੀ ਉਸਾਰੀ ਦਾ ਕੰਮ ਵਿਕਾਸ ਕਾਰਜ ਸ਼ੁਰੂ ਕੀਤਾ ਜਾਵੇਗੀ।

About Sting Operation

Leave a Reply

Your email address will not be published. Required fields are marked *

*

themekiller.com