‘ਆਪ’ ਨੂੰ ਹਾਈਕੋਰਟ ਤੋਂ ਵੱਡੀ ਰਾਹਤ

6 kejriwal
ਨਵੀਂ ਦਿੱਲੀ (Sting Operation)- ਆਮ ਆਦਮੀ ਪਾਰਟੀ ਨੂੰ ਦਿੱਲੀ ਉੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਚੋਣ ਕਮਿਸ਼ਨ ਨੂੰ 20 ਵਿਧਾਇਕਾਂ ਦੇ ਸੰਸਦੀ ਸਕੱਤਰ ਵਜੋਂ ਨਿਯੁਕਤੀ ਰੱਦ ਕਰਨ ਵਾਲੇ ਮਾਮਲੇ ਦੀ ਮੁੜ ਤੋਂ ਸੁਣਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਦਾਲਤ ਦੇ ਫ਼ੈਸਲੇ ‘ਤੇ ਸੰਤੁਸ਼ਟੀ ਜ਼ਾਹਰ ਕੀਤੀ ਹੈ। ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੇ ਅਦਾਲਤ ਵਿੱਚੋਂ ਬਾਹਰ ਆ ਕੇ ਜੇਤੂ ਨਿਸ਼ਾਨ ਬਣਾਉਂਦਿਆਂ ਕਿਹਾ ਕਿ ਦਿੱਲੀ ਸਰਕਾਰ ਡੇਗਣ ਦੀ ਸਾਜਿਸ਼ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੀ ਵਿਧਾਇਕੀ ਬਰਕਰਾਰ ਰਹੇਗੀ।
21 ਜਨਵਰੀ, 2018 ਨੂੰ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਲਾਭ ਵਾਲਾ ਅਹੁਦਾ ਦੇਣ ਦੇ ਮਾਮਲੇ ‘ਚ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ ਤੇ ਇਨ੍ਹਾਂ 20 ਸੀਟਾਂ ਉੱਪਰ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਵੀ ਪੂਰੀ ਹੋ ਗਈ ਸੀ ਪਰ ਆਪ ਵਿਧਾਇਕਾਂ ਨੇ ਚੋਣ ਕਮਿਸ਼ਨ ਦੇ ਫ਼ੈਸਲੇ ‘ਤੇ ਹਾਈਕੋਰਟ ਚਲੇ ਗਏ ਜਿੱਥੋਂ ਉਨ੍ਹਾਂ ਨੂੰ ਰਾਹਤ ਮਿਲੀ ਹੈ।

About Sting Operation

Leave a Reply

Your email address will not be published. Required fields are marked *

*

themekiller.com