ਕਾਂਗਰਸੀ ਲੀਡਰ ਦੇ ਕਤਲ ਦੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੋੜੇ ਤਾਰ

jaggu
ਅੰਮ੍ਰਿਤਸਰ: ਸ਼ਹਿਰ ਦੇ ਵਾਰਡ ਨੰਬਰ 50 ਤੋਂ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਦਾ ਸ਼ਨੀਵਾਰ ਦੇਰ ਸ਼ਾਮ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ‘ਤੇ ਪੁਲਿਸ ਦੀ ਭੂਮਿਕਾ ‘ਤੇ ਸਵਾਲ ਉੱਠ ਰਹੇ ਹਨ। ਮ੍ਰਿਤਕ ਪਹਿਲਵਾਨ ਕੈਬਨਿਟ ਮੰਤਰੀ ਓਪੀ ਸੋਨੀ ਦੀ ਸੱਜੀ ਬਾਂਹ ਦੱਸਿਆ ਜਾਂਦਾ ਹੈ। ਇਸ ਲਈ ਇਹ ਮਾਮਲਾ ਹੋਰ ਵੀ ਸੰਗੀਨ ਹੋ ਜਾਂਦਾ ਹੈ ਕਿ ਜਿਸ ਸਮੇਂ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਹਨ, ਉਸ ਸਮੇਂ ਇੰਨੀ ਵੱਡੀ ਵਾਰਦਾਤ ਹੋ ਗਈ।
ਸਕੂਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਆਪਣੇ ਖ਼ਾਸ ਕੌਂਸਲਰ ਦਾ ਕਤਲ ਹੋ ਜਾਣ ‘ਤੇ ਪੁਲਿਸ ਦੀ ਖ਼ੂਬ ਲਾਹ-ਪਾਹ ਕੀਤੀ। ਮੰਤਰੀ ਪੁਲਿਸ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ। ਸੋਨੀ ਨਾਲ ਮੌਕੇ ‘ਤੇ ਪਹੁੰਚੇ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਵੀ ਇੰਨੀ ਸੁਰੱਖਿਆ ਹੋਣ ਦੇ ਬਾਵਜੂਦ ਸ਼ਰ੍ਹੇਆਮ ਕਾਂਗਰਸੀ ਕੌਂਸਲਰ ਦਾ ਕਤਲ ਹੋਣ ‘ਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ।
ਉੱਧਰ ਪੁਲਿਸ ਦਾ ਕਹਿਣਾ ਹੈ ਕਿ ਮੁਢਲੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਾਰਾ ਜੱਗੂ ਭਗਵਾਨਪੁਰੀਆ ਗੈਂਗ ਦਾ ਹੈ। ਅੰਮ੍ਰਿਤਸਰ ਦੇ ਕਮਿਸ਼ਨਰ ਐਸ.ਐਸ. ਸ਼੍ਰੀਵਾਸਤਵ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਖੰਘਾਲੀ ਜਾ ਰਹੀ ਹੈ ਤੇ ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਕੌਂਸਲਰ ਗੁਰਦੀਪ ਸਿੰਘ ਨੂੰ ਉਸ ਸਮੇਂ ਗੋਲ਼ੀਆਂ ਮਾਰੀਆਂ ਗਈਆਂ ਜਦ ਉਹ ਗੋਲ ਬਾਗ਼ ਸਥਿਤ ਅਖਾੜੇ ਵਿੱਚ ਨਹਾਉਣ ਗਏ ਸਨ। ਮ੍ਰਿਤਕ ਗੁਰਦੀਪ ਦੀ ਹਿੱਕ ਵਿੱਚ ਤਿੰਨ ਤੋਂ ਚਾਰ ਗੋਲ਼ੀਆਂ ਮਾਰੀਆਂ ਗਈਆਂ, ਜਿਸ ਕਾਰਨ ਕੌਂਸਲਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

About Sting Operation

Leave a Reply

Your email address will not be published. Required fields are marked *

*

themekiller.com