ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਸਿੱਖ ਜੱਥੇ ਨਾਲ ਮਿਲਣ ਤੋਂ ਰੋਕਿਆ

pakistan
ਪਾਕਿਸਤਾਨ (Sting Operation)- ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਮੁਲਾਕਾਤ ਕਰਨ ਤੋਂ ਇੱਕ ਵਾਰ ਫੇਰ ਮਨ੍ਹਾ ਕਰ ਦਿੱਤਾ ਹੈ। ਹਾਲਾਕਿ ਪਾਕਿਸਤਾਨ ਸਰਕਾਰ ਨੇ ਅਜਿਹਾ ਪਹਿਲੀ ਵਾਰ ਨਹੀਂ ਕੀਤਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਵਿਸਾਖੀ ਦੇ ਮੇਲੇ ‘ਤੇ ਭਾਰਤੀ ਜਥਾ ਪਾਕਿਸਤਾਨ ਪਹੁੰਚਿਆ ਸੀ ਤਾਂ ਉਸ ਵੇਲੇ ਵੀ ਪਾਕਿਸਤਾਨ ਸਰਕਾਰ ਨੇ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਜਥੇ ਨਾਲ ਮਿਲਣ ਦੀ ਆਗਿਆ ਨਹੀਂ ਦਿੱਤੀ ਸੀ।
ਹਾਲਾਂਕਿ, ਉਸ ਵੇਲੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਦੀ ਇਸ ਹਰਕਤ ‘ਤੇ ਇਤਰਾਜ਼ ਜਤਾਇਆ ਸੀ। ਇਸ ਨੂੰ ਪਾਕਿਸਤਾਨ ਸਰਕਾਰ ਨੇ ਅਣਗੌਲਿਆਂ ਕਰਦਿਆਂ ਅੱਜ ਫਿਰ ਜਦ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀ ਹਸਨ ਅਬਦਾਲ ਪੰਜਾ ਸਾਹਿਬ ਵਿਖੇ ਭਾਰਤੀ ਜਥੇ ਦੇ ਲੋਕਾਂ ਨੂੰ ਮਿਲਣ ਪੁੱਜੇ ਤਾਂ ਉਨ੍ਹਾਂ ਨੂੰ ਮਿਲਣ ਦੀ ਆਗਿਆ ਨਹੀਂ ਦਿੱਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਤੇ ਕਿਹਾ ਕਿ ਪਾਕਿਸਤਾਨ ਕੋਲ ਅਜਿਹਾ ਕੋਈ ਅਧਿਕਾਰ ਨਹੀਂ ਕਿ ਉਹ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਭਾਰਤੀ ਸਿੱਖ ਜਥੇ ਨੂੰ ਮਿਲਣ ਤੋਂ ਰੋਕ ਸਕਣ।
ਉਨ੍ਹਾਂ ਕਿਹਾ ਕਿ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦਾ ਇਹ ਫਰਜ਼ ਹੁੰਦਾ ਹੈ ਕਿ ਉਹ ਉੱਥੇ ਪਹੁੰਚੇ ਭਾਰਤੀ ਲੋਕਾਂ ਦੀ ਸੁੱਖ-ਸਾਂਦ ਪੁੱਛ ਸਕਣ।

About Sting Operation

Leave a Reply

Your email address will not be published. Required fields are marked *

*

themekiller.com