ਰਣਵੀਰ ਨੇ ਸ਼ੇਅਰ ਕੀਤੀ ਬਚਪਨ ਦੀ ਤਸਵੀਰ, ਹੇਅਰਸਟਾਈਲ ਦੇਖ ਹੋਵੋਗੇ ਹੈਰਾਨ

9 ranveer singh
ਮੁੰਬਈ (Sting Operation)- ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਅਕਸਰ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਰਣਵੀਰ ਨੇ ਸੋਸ਼ਲ ਮੀਡੀਆ ‘ਤੇ ਬਚਪਨ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਰਣਵੀਰ ਦੀਆਂ ਅੱਖਾਂ ਨਾਲ ਉਸਨੂੰ ਪਛਾਣਨਾ ਸੌਖਾ ਹੈ ਪਰ ਜਿਸ ਚੀਜ਼ ਨੂੰ ਦੇਖਣ ਤੋਂ ਬਾਅਦ ਫੈਨਜ਼ ਹੈਰਾਨ ਹੋਣ ਵਾਲੇ ਹਨ, ਉਹ ਉਸਦਾ ਹੇਅਰ ਸਟਾਈਲ ਹੈ। ਰਣਵੀਰ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ”Avant Grade Since 1985’।
ਰਣਵੀਰ ਦੀ ਇਸ ਤਸਵੀਰ ਤੋਂ ਇਹ ਸਾਫ ਹੈ ਕਿ ਉਹ ਬਚਪਨ ਤੋਂ ਹੀ ਫੈਸ਼ਨ ਦੇ ਮਾਮਲੇ ‘ਚ ਕਾਫੀ ਐਕਟਿਵ ਰਹਿੰਦੇ ਹਨ। ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਰਣਵੀਰ ਆਪਣੇ ਫੈਸ਼ਨ ਸਟਾਈਲ ਨੂੰ ਲੈ ਕੇ ਚਰਚਾ ‘ਚ ਰਹੇ ਹੋਣ। ਉੱਥੇ ਹੀ ਰਣਵੀਰ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮਾਂ ਦੀ ਗੱਲ ਕਰੀਏ ਤਾਂ ਰਣਵੀਰ ਇਨ੍ਹੀਂ ਦਿਨੀਂ ‘ਸਿੰਬਾ’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਫਿਲਮ ਦਾ ਨਿਰਦੇਸ਼ਨ ਰੋਹਿਤ ਸ਼ੈੱਟੀ ਕਰ ਰਹੇ ਹਨ, ਜਦਕਿ ਕਰਨ ਜੌਹਰ ਦੇ ਬੈਨਰ ਹੇਠ ਇਸਨੂੰ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਇਹ ਫਿਲਮ 28 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

About Sting Operation

Leave a Reply

Your email address will not be published. Required fields are marked *

*

themekiller.com