ਘਰ ਦੇ ਬਾਹਰ ਬੁਲਾ ਕੇ ਕਾਂਗਰਸੀ ਲੀਡਰ ਨੂੰ ਮਾਰੀ ਗੋਲ਼ੀ

40 Firing
ਗੁਰਦਾਸਪੁਰ(Pargat Singh Sadiora)– ਸ਼ਹਿਰ ਦੇ ਹਿਆਤ ਨਗਰ ਵਿੱਚ ਦੋ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਕਾਂਗਰਸ ਦੇ ਮੌਜੂਦਾ ਬਲਾਕ ਸਮਿਤੀ ਮੈਂਬਰ ਓਂਕਾਰ ਸਿੰਘ ਨੂੰ ਘਰ ਦੇ ਬਾਹਰ ਬੁਲਾਇਆ ਤੇ ਗੋਲ਼ੀ ਮਾਰ ਦਿੱਤੀ। ਜ਼ਖ਼ਮੀ ਓਂਕਾਰ ਸਿੰਘ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉਸ ਦੀ ਲੱਤ ’ਤੇ ਗੋਲ਼ੀ ਵੱਜੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਓਂਕਾਰ ਸਿੰਘ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਸਵੇਰੇ ਉਹ ਆਪਣੇ ਘਰ ਸੀ ਤਾਂ ਕਿਸੇ ਨੇ ਉਨ੍ਹਾਂ ਨੂੰ ਘਰ ਦੇ ਬਾਹਰੋਂ ਆਵਾਜ਼ ਦਿੱਤੀ। ਜਦੋਂ ਉਹ ਗੇਟ ਕੋਲ ਗਏ ਤਾਂ ਨਕਾਬਪੋਸ਼ ਮੋਟਰ ਸਾਈਕਲ ਸਵਾਰਾਂ ’ਚੋਂ ਇੱਕ ਨੇ ਉਸ ’ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਗੋਲ਼ੀ ਉਨ੍ਹਾਂ ਦੀ ਲੱਤ ’ਤੇ ਜਾ ਲੱਗੀ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਹੈ ਤੇ ਉਹ ਹਮਲਾਵਰਾਂ ਨੂੰ ਵੀ ਨਹੀਂ ਪਛਾਣ ਸਕਿਆ।
ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲ਼ਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਏਗਾ।

About Sting Operation

Leave a Reply

Your email address will not be published. Required fields are marked *

*

themekiller.com