ਨਸ਼ੇ ਕਾਰਨ ਹੋ ਰਹੀਆਂ ਮੌਤਾਂ ਤੋਂ ਘਬਰਾਏ ਕੈਪਟਨ

35 Captain
ਚੰਡੀਗੜ੍ਹ(Sting Operation) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚੋਂ ਨਸ਼ਾਖੋਰੀ ਖ਼ਤਮ ਕਰਨ ਤੇ ਹਾਲ ਹੀ ਵਿੱਚ ਨਸ਼ੇ ਨਾਲ ਹੋਈਆਂ ਮੌਤਾਂ ਨਾਲ ਸਬੰਧਿਤ ਹੋ ਰਹੀ ਪੁਲਿਸ ਜਾਂਚ ਦਾ ਜਾਇਜ਼ਾ ਲੈਣ ਲਈ ਸੋਮਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਉਨ੍ਹਾਂ ਜਾਂਚ ਕਰ ਰਹੇ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਵੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਸੂਬੇ ਵਿੱਚ ਹੋ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਬਾਰੇ ਵਿਚਾਰ-ਚਰਚਾ ਕੀਤੀ ਜਏਗੀ। ਕੈਬਨਿਟ ਬੈਠਕ ਚੰਡੀਗੜ੍ਹ ਵਿੱਚ ਹੋਏਗੀ।
ਕੈਬਨਿਟ ਬੈਠਕ ਵਿੱਚ ਐਨਡੀਪੀਐਸ ਐਕਟ ਹੇਠ ਦਰਜ ਮਾਮਲਿਆਂ ਦੀ ਜਾਂਚ ਦੀ ਸਥਿਤੀ ਬਾਰੇ ਗੱਲ ਕੀਤੀ ਜਾਏਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਮੰਤਰੀ ਮੰਡਲ ਵੱਲੋਂ ਇਸ ਮੁੱਦੇ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧਾਂ ਤੇ ਆਪਣੇ ਸੁਝਾਅ ਦੇਣ ਦੀ ਵੀ ਉਮੀਦ ਹੈ।
ਮੁੱਖ ਮੰਤਰੀ ਨੇ ਇਸ ਮਸਲੇ ਨਾਲ ਨਜਿੱਠਣ ਲਈ ਸਰਕਾਰੀ ਮੁਲਾਜ਼ਮਾਂ ਤੇ ਲੋਕਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਦੇ ਹਵਾਲੇ ਨਾਲ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਵੇਂ ਨਸ਼ਿਆਂ ਖ਼ਿਲਾਫ਼ ਜ਼ਮੀਨੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਪਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦਾ ਲਾਹਨਤ ਤੋਂ ਬਚਾਉਣ ਲਈ ਹਾਲ਼ੇ ਹੋਰ ਕੰਮ ਦੀ ਜ਼ਰੂਰਤ ਹੈ।
ਪਿਛਲੇ ਦਿਨੀਂ ਪੰਜਾਬ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਈਆਂ ਮੌਤਾਂ ਦੇ ਬਾਅਦ ਸਰਕਾਰ ਨੂੰ ਲੋਕਾਂ ਦੀ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਅਕਾਲੀ ਦਲ ਤੇ ‘ਆਪ’ ਨੇ ਸਰਕਾਰ ’ਤੇ ਨਸ਼ਿਆਂ ’ਤੇ ਲਗਾਮ ਕੱਸਣ ’ਚ ਨਾਕਾਮ ਹੋਣ ਦਾ ਇਲਜ਼ਾਮ ਲਾਇਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਪੰਜਾਬ ਸਰਕਾਰ ਨੂੰ ਇਸ ਸਮੱਸਿਆ ਵਿਰੁੱਧ ਸਖ਼ਤ ਕਦਮ ਚੁੱਕਣ ਲੀ ਕਿਹਾ ਹੈ।

About Sting Operation

Leave a Reply

Your email address will not be published. Required fields are marked *

*

themekiller.com