ਮੰਦਸੌਰ ਬਲਾਤਕਾਰ ਕਾਂਡ ਦੇ ਦੋਸ਼ੀਆਂ ਲਈ ਫਾਂਸੀ ਦੀ ਮੰਗ, ਸੜਕਾਂ ‘ਤੇ ਉੱਤਰੇ ਲੋਕ

24 mandsaur
ਮੰਦਸੌਰ(Sting Operation) – ਮੱਧ ਪ੍ਰਦੇਸ਼ ਦੇ ਮੰਦਸੌਰ ‘ਚ ਸੱਤ ਸਾਲ ਦੀ ਬੱਚੀ ਦੇ ਨਾਲ ਗੈਂਗਰੇਪ ਦੀ ਘਟਨਾ ਤੋਂ ਬਾਅਦ ਹਜ਼ਾਰਾਂ ਲੋਕ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਦੀ ਮੰਗ ਕਰਦਿਆਂ ਸੜਕਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਫਿਲਹਾਲ ਬੱਚੀ ਆਈਸੀਯੂ ‘ਚ ਹੈ।
ਹੁਣ ਤਕ ਪੁਲਸ ਨੇ ਇਸ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਰਫ਼ਾਨ ਨੂੰ ਬੁੱਧਵਾਰ ਸ਼ਾਮ ਨੂੰ ਅਜਾਕ ਥਾਣੇ ‘ਚ ਬਣਾਈ ਗਈ ਸਪੈਸ਼ਲ ਕਰੋਟ ਨੇ ਦੋ ਜੁਲਾਈ ਤਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਦਕਿ ਦੂਜੇ ਮੁਲਜ਼ਮ ਆਸਿਫ ਨੂੰ ਪੁਲਿਸ ਨੇ ਅੱਜ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਬੀਤੀ 26 ਜੂਨ ਨੂੰ ਛੁੱਟੀ ਤੋਂ ਬਾਅਦ ਸਕੂਲ ਦੇ ਬਾਹਰੋਂ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਮੰਦਸੌਰ ‘ਚ ਇਸ ਘਟਨਾ ਦੇ ਖਿਲਾਫ 28 ਜੂਨ ਨੂੰ ਪੂਰਾ ਸ਼ਹਿਰ ਬੰਦ ਰਿਹਾ।
ਇੱਥੋਂ ਤਕ ਕਿ ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਬਾਰ ਐਸੋਸੀਏਸ਼ਨ ਨੇ ਇਹ ਫੈਸਲਾ ਕੀਤਾ ਕਿ ਮੁਲਜ਼ਮ ਵੱਲੋਂ ਮੰਦਸੌਰ ਦਾ ਕੋਈ ਵੀ ਵਕੀਲ ਕੇਸ ਨਹੀਂ ਲੜੇਗਾ। ਇਸ ਦਰਦਨਾਕ ਘਟਨਾ ਤੋਂ ਬਾਅਦ ਮੰਦਸੌਰ ਦੇ ਸਥਾਨਕ ਮੁਸਲਿਮ ਭਾਈਚਾਰੇ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਬੱਚੀ ਦੇ ਇਲਾਜ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਇਸ ਲਈ ਖੁਦ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਚੌਹਾਨ ਨੇ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰੇਗੀ।

About Sting Operation

Leave a Reply

Your email address will not be published. Required fields are marked *

*

themekiller.com