ਲੁਧਿਆਣਾ(Sting Operation) – ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੁਧਿਆਣੇ ਇੱਕ ਨਿੱਜੀ ਸਮਾਗਮ ਦੌਰਾਨ ਕਾਂਗਰਸ ਦੀਆਂ ਉਪਲਬਧੀਆਂ ਗਿਣਾਉਂਦਿਆਂ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਮੌਕੇ ਨਸ਼ੇ ਦੇ ਮੁੱਦੇ ‘ਤੇ ਬਲਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਕੇ ਨਸ਼ਿਆਂ ਖਿਲਾਫ ਜੰਗ ਲੜ੍ਹਨੀ ਚਾਹੀਦੀ ਹੈ।
ਰਾਹੁਲ ਗਾਂਧੀ ਵੱਲੋਂ ਸੰਸਦ ‘ਚ ਦਿੱਤੇ ਬਿਆਨ ‘ਤੇ ਬੋਲਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਬੀਜੇਪੀ ਨਫਰਤ ਦੀ ਸਿਆਸਤ ਕਰਨਾ ਚਾਹੁੰਦੀ ਹੈ ਤੇ ਦੇਸ਼ ‘ਚ ਵੰਡੀਆਂ ਪਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਨੇ ਮੋਦੀ ਨੂੰ ਜੱਫੀ ਪਾਕੇ ਸੰਦੇਸ਼ ਦਿੱਤਾ ਹੈ ਕਿ ਦੇਸ਼ ਨੂੰ ਵੰਡਣ ਦੀ ਨਹੀਂ ਸਗੋਂ ਆਪਸ ‘ਚ ਮਿਲਵਰਤਣ ਦੀ ਜ਼ਰੂਰਤ ਹੈ।
ਲੁਧਿਆਣਾ ਲੋਕ ਸਭਾ ਤੋਂ ਚੋਣ ਲੜ੍ਹਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਜੇਕਰ ਉਨ੍ਹਾਂ ਦੀ ਜ਼ਿੰਮੇਵਾਰੀ ਲਾਉਂਦੀ ਹੈ ਤਾਂ ਉਹ ਚੋਣ ਜ਼ਰੂਰ ਲੜਨਗੇ।