ਬੀਜੇਪੀ ਦੇ ਭਾਈਵਾਲ ਕਰਨ ਲੱਗੇ ਰਾਹੁਲ ਗਾਂਧੀ ਦੀ ਸ਼ਲਾਘਾ

24 rahul
ਨਵੀਂ ਦਿੱਲੀ(Sting Operation) – ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਦੌਰਾਨ ਬੀਜੇਪੀ ਦੀ ਭਾਈਵਾਲ ਪਾਰਟੀ ਸ਼ਿਵਸੇਨਾ ਨੇ ਰਾਹੁਲ ਗਾਂਧੀ ਦੇ ਭਾਸ਼ਨ ਦੀ ਤਾਰੀਫ ਕੀਤੀ ਹੈ। ਸ਼ਿਵਸੇਨਾ ਨੇ ਰਾਹੁਲ ਗਾਂਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕ੍ਰੋਏਸ਼ੀਆ ਨੇ ਵਿਸ਼ਵ ਕੱਪ ਜਿੱਤ ਕੇ ਫਾਈਨਲ ਹਾਰਨ ਤੋਂ ਬਾਅਦ ਵੀ ਲੋਕਾਂ ਦੇ ਦਿਲ ਜਿੱਤ ਲਏ ਬਿਲਕੁਲ ਉਵੇਂ ਹੀ ਰਾਹੁਲ ਗਾਂਧੀ ਨਾਲ ਕੱਲ੍ਹ ਸੰਸਦ ‘ਚ ਹੋਇਆ।
ਸੰਜੇ ਰਾਊਤ ਨੇ ਕਿਹਾ ਕਿ ਫੀਫਾ ਵਿਸ਼ਵ ਕੱਪ ਦੇ ਫਾਈਨਲ ‘ਚ ਫਰਾਂਸ ਨੇ ਕ੍ਰੋਏਸ਼ੀਆ ਨੂੰ ਹਰਾ ਦਿੱਤਾ ਸੀ ਪਰ ਇਸਦੇ ਬਾਵਜੂਦ ਚਰਚਾ ਕ੍ਰੋਏਸ਼ੀਆ ਦੀ ਹੋਈ ਸੀ। ਏਸੇ ਤਰ੍ਹਾਂ ਰਾਹੁਲ ਨੇ ਕ੍ਰੋਏਸ਼ੀਆ ਵਾਂਗ ਲੋਕਾਂ ਦਾ ਦਿਲ ਜਿੱਤ ਲਿਆ।
ਸ਼ਿਵਸੇਨਾ ਦੇ ਬੁਲਾਰੇ ਸੰਜੇ ਰਾਊਤ ਨੇ ‘ਏਬੀਪੀ ਨਿਊਜ਼’ ਨਾਲ ਖਾਸ ਗੱਲਬਾਤ ਦੌਰਾਨ ਕਿਹਾ ਨਰਿੰਦਰ ਮੋਦੀ ਦਾ ਭਾਸ਼ਣ ਪ੍ਰਧਾਨ ਮੰਤਰੀ ਦਾ ਭਾਸ਼ਣ ਹੈ ਪਰ ਰਾਹੁਲ ਗਾਂਧੀ ਦਾ ਕੱਲ੍ਹ ਨਵਾਂ ਰੂਪ ਦੇਖਣ ਨੂੰ ਮਿਲਿਆ ਜਿਸ ਦੀ ਤਾਰੀਫ ਕਰਨੀ ਬਣਦੀ ਹੈ।
ਜ਼ਿਕਰਯੋਗ ਹੈ ਕਿ ਕੱਲ੍ਹ ਰਾਹੁਲ ਗਾਂਧੀ ਨੇ ਕੱਲ੍ਹ ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਦੌਰਾਨ ਆਪਣੇ ਭਾਸ਼ਣ ‘ਚ ਕੇਂਦਰ ਸਰਕਾਰ ਤੇ ਮੋਦੀ ਖਿਲਾਫ ਤਿੱਖੇ ਨਿਸ਼ਾਨੇ ਸਾਧੇ। ਇੱਥੋਂ ਤਕ ਕਿ ਰਾਹੁਲ ਨੇ ਆਪਣੇ ਭਾਸ਼ਣ ਤੋਂ ਬਾਅਦ ਮੋਦੀ ਨੂੰ ਗਲੇ ਲਾ ਕੇ ਇੱਕ ਨਵੀਂ ਚਰਚਾ ਛੇੜ ਦਿੱਤੀ।

About Sting Operation

Leave a Reply

Your email address will not be published. Required fields are marked *

*

themekiller.com