ਸੂਫੀ ਗਾਇਕ ਹੰਸ ਰਾਜ ਹੰਸ ਨੂੰ ਮਿਲਿਆ ਕੇਂਦਰੀ ਰਾਜ ਮੰਤਰੀ ਦਾ ਦਰਜਾ

36 hans raj
ਜਲੰਧਰ (Sting Operation) – ਵਿਸ਼ਵ ਪ੍ਰਸਿੱਧ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਨੂੰ ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਵਿਭਾਗ ਵਿਚ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ (ਐੱਨ. ਸੀ. ਐੱਸ. ਕੇ.) ਦਾ ਵਾਈਸ ਚੇਅਰਮੈਨ ਬਣਾਇਆ ਗਿਆ ਹੈ। ਨਾਲ ਹੀ ਉਨ੍ਹਾਂ ਨੂੰ ਮੋਦੀ ਸਰਕਾਰ ਨੇ ਕੇਂਦਰੀ ਰਾਜ ਮੰਤਰੀ ਦਾ ਦਰਜਾ ਵੀ ਪ੍ਰਦਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵਲੋਂ ਸਮੇਂ-ਸਮੇਂ ‘ਤੇ ਪਾਰਟੀ ਪ੍ਰਤੀ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਲਈ ਹੀ ਹੰਸ ਰਾਜ ਹੰਸ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਮੌਜੂਦਾ ਸਮੇਂ ਵਿਚ ਹੰਸ ਰਾਜ ਹੰਸ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਟੀਮ ਵਿਚ ਸ਼ਾਮਲ ਹਨ। ਹੰਸ ਰਾਜ ਨੇ ਆਪਣੀ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਦਾ ਨਿਯੁਕਤੀ ਪੱਤਰ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਭਾਰਤ ਸਰਕਾਰ ਦੇ ਅੰਡਰ ਸੈਕਟਰੀ ਐੱਨ. ਐੱਸ. ਵੈਂਕਟੇਸ਼ਵਰਨ ਨੇ ਜਾਰੀ ਕੀਤਾ ਹੈ।

About Sting Operation

Leave a Reply

Your email address will not be published. Required fields are marked *

*

themekiller.com