ਸ੍ਰੀ ਹਰਿਮੰਦਰ ਸਾਹਿ ਨਤਮਸਤਕ ਹੋਏ ਨੇਹਾ ਧੂਪੀਆ ਤੇ ਅੰਗਦ ਬੇਦੀ

42 neha
ਮੁੰਬਈ (Sting Operation) – ਹਾਲ ਹੀ ‘ਚ ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਤੇ ਅੰਗਦ ਬੇਦੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਦੋਵਾਂ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੀ। ਇਸ ਦੀਆਂ ਕੁਝ ਤਸਵੀਰਾਂ ਨੇਹਾ ਧੂਪੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀਆਂ ਹਨ।
ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਤੇ ਪ੍ਰਰੀਕਰਮਾ ਕੀਤੀ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਨੇਹਾ ਧੂਪੀਆ ਅਤੇ ਅੰਗਦ ਬੇਦੀ ਵਿਆਹ ਦੇ ਬੰਧਨ ‘ਚ ਬੱਝੇ ਸਨ।
ਇਨ੍ਹਾਂ ਦੇ ਵਿਆਹ ਨਾਲ ਜਿਥੇ ਫੈਨਜ਼ ਨੂੰ ਝਟਕਾ ਲੱਗਾ ਉਥੇ ਹੀ ਬਾਲੀਵੁੱਡ ਸਿਤਾਰੇ ਵੀ ਕਾਫੀ ਹੈਰਾਨ ਰਹਿ ਗਏ ਸਨ। ਦੱਸ ਦੇਈਏ ਕਿ ਨੇਹਾ ਧੂਪੀਆ ਤੇ ਅੰਗਦ ਨੇ ਗੁਪਤ ਤਰੀਕੇ ਨਾਲ ਸਿੱਖ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ ਸੀ।
ਦੱਸ ਦੇਈਏ ਕਿ ਵਿਆਹ ਤੋਂ ਬਾਅਦ ਨੇਹਾ ਧੂਪੀਆ ਬੋਲਡ ਲੁੱਕ ਕਾਰਨ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਨੇਹਾ ਧੂਪੀਆ ਜਲਦ ਹੀ ਵੈੱਬ ਸੀਰੀਜ਼ ‘ਚ ਨਜ਼ਰ ਆਉਣ ਵਾਲੀ ਹੈ।

About Sting Operation

Leave a Reply

Your email address will not be published. Required fields are marked *

*

themekiller.com