• About
  • Advertise
  • Privacy & Policy
  • Contact
Sting Operation (Daily Newspaper & Web Channel) INDIA
Advertisement
  • मुख पृष्ठ
  • ब्रेकिंग न्यूज़
  • पंजाब

  • भारत

  • विदेश

  • खेल-खिलाड़ी
  • ਪੰਜਾਬੀ ਖ਼ਬਰਾਂ
  • बिजनेस
  • मनोरंजन
  • राशिफल
  • Epaper
No Result
View All Result
  • मुख पृष्ठ
  • ब्रेकिंग न्यूज़
  • पंजाब

  • भारत

  • विदेश

  • खेल-खिलाड़ी
  • ਪੰਜਾਬੀ ਖ਼ਬਰਾਂ
  • बिजनेस
  • मनोरंजन
  • राशिफल
  • Epaper
No Result
View All Result
Sting Operation (Daily Newspaper & Web Channel) INDIA
No Result
View All Result
Home ब्रेकिंग न्यूज़ पंजाब

ਪੰਜਾਬ ਪੰਚਾਇਤੀ ਚੋਣਾਂ 'ਚ ਖੜਕਾ-ਦੜਕਾ! ਕੋਈ ਥਾਈਂ ਵੋਟਿੰਗ ਰੁਕੀ

Sting Operation by Sting Operation
October 15, 2024
in पंजाब, ब्रेकिंग न्यूज़, ਪੰਜਾਬੀ ਖ਼ਬਰਾਂ
0
0
SHARES
0
VIEWS
Share on FacebookShare on Twitter

ਪੰਜਾਬ ‘ਚ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਕਈ ਥਾਈਂ ਖੜਕਾ-ਦੜਕਾ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ਉੁਪਰ ਵੋਟਿੰਗ ਰੱਦ ਵੀ ਕੀਤੀ ਗਈ ਹੈ।
ਅੰਮਿ੍ਤਸਰ, 15 ਅਕਤੂਬਰ (ਹਰਪਾਲ ਸਿੰਘ ਭੰਗੂ):
ਪੰਜਾਬ ‘ਚ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਕਈ ਥਾਈਂ ਖੜਕਾ-ਦੜਕਾ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ ਉੁਪਰ ਵੋਟਿੰਗ ਰੱਦ ਵੀ ਕੀਤੀ ਗਈ ਹੈ। ਸਵੇਰੇ ਵੋਟਿੰਗ ਦੀ ਰਫਤਾਰ ਮੱਠੀ ਰਹੀ। ਰਿਪੋਰਟਾਂ ਮੁਤਾਬਕ 10 ਵਜੇ ਤੱਕ 10.5 ਫੀਸਦੀ ਹੀ ਵੋਟਿੰਗ ਹੋਈ। ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਜਗਰਾਉਂ ਦੇ ਪਿੰਡ ਪੋਨਾ ਤੇ ਪਿੰਡ ਡੱਲਾ ਵਿੱਚ ਸਰਪੰਚ ਦੀਆਂ ਚੋਣਾਂ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਵੋਟਿੰਗ ਤੋਂ ਕੁਝ ਘੰਟੇ ਪਹਿਲਾਂ ਹੀ ਡੀਸੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ। ਸੂਤਰਾਂ ਮੁਕਾਬਕ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਐਨਓਸੀ ਸਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ ਜਿਸ ਦੇ ਆਧਾਰ ‘ਤੇ ਇਹ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਜਗਰਾਓਂ ਦੇ ਪਿੰਡ ਕੋਠੇ ਅਠਚੱਕ ‘ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਲੋਕਾਂ ਦੇ ਹੰਗਾਮੇ ਤੋਂ ਬਾਅਦ ਇੱਥੇ ਵੋਟਿੰਗ ਰੁਕ ਗਈ। ਇਸੇ ਤਰ੍ਹਾਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਲੋਕਾਂ ਵਿਚਾਲੇ ਝਗੜਾ ਹੋ ਗਿਆ। ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਵੀ ਮਾਹੌਲ ਗਰਮ ਹੋ ਗਿਆ। ਪਿੰਡ ਵਿੱਚ ਕੁਝ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪਿੰਡ ਵਾਸੀਆਂ ਨੇ ਇਤਰਾਜ਼ ਪ੍ਰਗਟਾਇਆ। ਪਿੰਡ ਵਾਸੀਆਂ ਨੇ ਇਸ ਸਬੰਧੀ ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ਨੂੰ ਸੂਚਿਤ ਕੀਤਾ। ਦੱਸ ਦਈਏ ਕਿ ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ ‘ਤੇ NOTA ਦਾ ਵਿਕਲਪ ਵੀ ਹੈ। ਇਸ ਵਾਰ ਚੋਣਾਂ ਤੋਂ ਪਹਿਲਾਂ ਹੀ ਕਾਫੀ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਸੀ। ਹਾਈਕੋਰਟ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਸੀ ਪਰ ਦੇਸ਼ ਦੀ ਸਰਬਉੱਚ ਅਦਾਲਤ ਨੇ ਪੰਚਾਇਤੀ ਚੋਣਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਚੋਣਾਂ ‘ਤੇ ਰੋਕ ਲਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਚੋਣਾਂ ਨੂੰ ਰੋਕਣਾ ਗੰਭੀਰ ਮਾਮਲਾ ਹੈ। ਦੱਸ ਦਈਏ ਕਿ ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ। ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ 25,588 ਉਮੀਦਵਾਰ ਮੈਦਾਨ ਵਿੱਚ ਹਨ। ਪੰਚ ਦੇ ਅਹੁਦੇ ਲਈ 80,598 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 3,798 ਸਰਪੰਚ ਤੇ 48,861 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।

Tags: daily sting operationpunjab
Sting Operation

Sting Operation

  • Trending
  • Comments
  • Latest

0

0

0

0

October 22, 2024

October 22, 2024

October 22, 2024

October 22, 2024

Recent News

October 22, 2024

October 22, 2024

October 22, 2024

October 22, 2024
Sting Operation (Daily Newspaper & Web Channel) INDIA

We bring you the latest Punjab news headlines about Punjab crime, Punjab politics and Live Updates on Punjab from Times of India

Follow Us

Browse by Category

  • Uncategorized
  • खेल-खिलाड़ी
  • पंजाब
  • बिजनेस
  • ब्रेकिंग न्यूज़
  • भारत
  • मनोरंजन
  • विदेश
  • ਪੰਜਾਬੀ ਖ਼ਬਰਾਂ

Recent News

October 22, 2024

October 22, 2024
  • About
  • Advertise
  • Privacy & Policy
  • Contact

© 2020 Sting Operation.us - Design and Maintain by Tej Info.

No Result
View All Result
  • मुख पृष्ठ
  • ब्रेकिंग न्यूज़
  • पंजाब
  • भारत
  • विदेश
  • खेल-खिलाड़ी
  • ਪੰਜਾਬੀ ਖ਼ਬਰਾਂ
  • बिजनेस
  • मनोरंजन
  • राशिफल
  • Epaper

© 2020 Sting Operation.us - Design and Maintain by Tej Info.