• About
  • Advertise
  • Privacy & Policy
  • Contact
Sting Operation (Daily Newspaper & Web Channel) INDIA
Advertisement
  • मुख पृष्ठ
  • ब्रेकिंग न्यूज़
  • पंजाब

  • भारत

  • विदेश

  • खेल-खिलाड़ी
  • ਪੰਜਾਬੀ ਖ਼ਬਰਾਂ
  • बिजनेस
  • मनोरंजन
  • राशिफल
  • Epaper
No Result
View All Result
  • मुख पृष्ठ
  • ब्रेकिंग न्यूज़
  • पंजाब

  • भारत

  • विदेश

  • खेल-खिलाड़ी
  • ਪੰਜਾਬੀ ਖ਼ਬਰਾਂ
  • बिजनेस
  • मनोरंजन
  • राशिफल
  • Epaper
No Result
View All Result
Sting Operation (Daily Newspaper & Web Channel) INDIA
No Result
View All Result
Home ब्रेकिंग न्यूज़ पंजाब

ਵੱਡੀ ਖਬਰ! ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Sting Operation by Sting Operation
October 15, 2024
in पंजाब, ब्रेकिंग न्यूज़
0
0
SHARES
0
VIEWS
Share on FacebookShare on Twitter

ਸ਼੍ਰੋਮਣੀ ਅਕਾਲੀ ਦਲ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਚਰਚਾ ਦੇ ਵਿੱਚ ਬਣੇ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਫਿਰ ਤੋਂ ਗਿਆਨੀ ਹਰਪ੍ਰੀਤ ‘ਤੇ ਵੱਡੇ ਇਲਜ਼ਾਮ..
ਅੰਮ੍ਰਿਤਸਰ, 15 ਅਕਤੂਬਰ (ਹਰਪਾਲ ਸਿੰਘ ਭੰਗੂ)-ਪੰਜਾਬ ਦੀ ਸਿਆਸੀ ਗਲਿਆਰਿਆਂ ਤੋਂ ਵੱਡੀ ਖਬਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸਾਂਝਾ ਕਰਦੇ ਹੋਏ ਇਹ ਜਾਣਕਾਰੀ ਖੁਦ ਦਿੱਤੀ ਹੈ। ਦੱਸ ਦਈਏ ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ RSS ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ ‘ਤੇ ਵਿਰਸਾ ਸਿੰਘ ਵਲਟੋਹਾ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਦੋਸ਼ ਸਾਬਿਤ ਹੋਣ ‘ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਬਾਹਰ ਕਰਨ ਦੇ ਹੁਕਮ ਸੁਣਾਏ ਹਨ। ਉੱਥੇ ਹੀ ਵਿਰਸਾ ਸਿੰਘ ਵਲਟੋਹਾ ‘ਤੇ 10 ਸਾਲ ਦੀ ਪਾਬੰਦੀ ਦੇ ਹੁਕਮ ਸੁਣਾਏ ਸਨ। ਪਰ ਹੁਣ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਹੈ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਸਿੰਘ ਸਾਹਿਬਾਨਾਂ ਦਾ ਆਦੇਸ਼ ਸਿਰ-ਮੱਥੇ-ਵਿਰਸਾ ਸਿੰਘ ਵਲਟੋਹਾ
ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ- ”ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।” ਉਨ੍ਹਾਂ ਨੇ ਅੱਗੇ ਲਿਖਿਆ ਹੈ- ”ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ। ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ। ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ। ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ। ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ। ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ। ਹਾਂ ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ। ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।”

Tags: daily sting operationPunjab newssting operation india
Sting Operation

Sting Operation

Sting Operation (Daily Newspaper & Web Channel) INDIA

We bring you the latest Punjab news headlines about Punjab crime, Punjab politics and Live Updates on Punjab from Times of India

Follow Us

Browse by Category

  • Uncategorized
  • खेल-खिलाड़ी
  • पंजाब
  • बिजनेस
  • ब्रेकिंग न्यूज़
  • भारत
  • मनोरंजन
  • विदेश
  • ਪੰਜਾਬੀ ਖ਼ਬਰਾਂ

Recent News

October 22, 2024

October 22, 2024
  • About
  • Advertise
  • Privacy & Policy
  • Contact

© 2020 Sting Operation.us - Design and Maintain by Tej Info.

No Result
View All Result
  • मुख पृष्ठ
  • ब्रेकिंग न्यूज़
  • पंजाब
  • भारत
  • विदेश
  • खेल-खिलाड़ी
  • ਪੰਜਾਬੀ ਖ਼ਬਰਾਂ
  • बिजनेस
  • मनोरंजन
  • राशिफल
  • Epaper

© 2020 Sting Operation.us - Design and Maintain by Tej Info.